ਨਵਾਂਸ਼ਹਿਰ, 18 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਅੱਜ ਕਿਸਾਨੀ ਅੰਦੋਲਨ ’ਚ ਸ਼ਹੀਦ ਹੋਏ
ਮਾਹਲ ਖੁਰਦ (ਨਵਾਂਸ਼ਹਿਰ) ਪਿੰਡ ਦੇ ਕਿਸਾਨ ਗੁਰਨੇਕ ਸਿੰਘ ਪੁੱਤਰ ਹੁਕਮ ਸਿੰਘ ਦੇ ਪਰਿਵਾਰ ਮੈਂਬਰਾਂ ਪਤਨੀ ਜਸਵੀਰ ਕੌਰ ਅਤੇ ਪੁੱਤਰ ਰਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈਕ ਭੇਟ ਕੀਤਾ।ਜ਼ਿਕਰਯੋਗ ਹੈ ਕਿ ਗੁਰਨੇਕ ਸਿੰਘ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ’ਚ ਸ਼ਾਮਲ ਸੀ।ਅੰਦੋਲਨ ’ਚ ਗੁਰਨੇਕ ਸਿੰਘ ਦੀ ਸਿਹਤ ਖ਼ਰਾਬ ਹੋ ਗਈ, ਜਿਸ ਉਪਰੰਤ ਉਸ ਦੀ ਮੌਤ ਹੋ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਸਿੱਧੂ, ਬੀ.ਡੀ.ਪੀ.ਓ ਨਵਾਂਸ਼ਹਿਰ ਰਾਜੇਸ਼ ਚੱਢਾ, ਦਵਿੰਦਰ ਸਿੰਘ ਸਰਪੰਚ, ਬਲਵੀਰ ਸਿੰਘ ਪੰਚ, ਅਮਨਪ੍ਰੀਤ ਸਿੰਘ ਪੰਚ, ਨਿਰਮਲ ਸਿੰਘ ਪ੍ਰਧਾਨ, ਸਾਬਕਾ ਸਰਪੰਚ ਨੇਕ ਰਾਮ, ਜਰਨੈਲ ਸਿੰਘ, ਬਲਵਿੰਦਰ ਰਾਮ, ਗੁਰਮੁੱਖ ਸਿੰਘ ਲੰਬੜਦਾਰ, ਪਰਮਜੀਤ ਸਿੰਘ ਸਾਬਕਾ ਪੰਚ, ਜੈ ਰਾਮ ਜੀ.ੳ.ਜੀ ਅਤੇ ਰਵਿੰਦਰ ਸਿੰਘ ਤੋਂ ਇਲਾਵਾ ਕਿਸਾਨ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media