Wednesday, April 29, 2026

ਵਰਕਿੰਗ ਕਮੇਟੀ ਮੈਂਬਰ ਬਣਨ ’ਤੇ ਮੱਤੇਵਾਲ ਅਤੇ ਭਾਈ ਅਭਿਆਸੀ ਵਲੋਂ ਗਿੱਲ ਦਾ ਸਨਮਾਨ

ਕਾਂਗਰਸ ਸਰਕਾਰ ਵਾਅਦੇ ਪੂਰੇ ਕਰਨ ’ਚ ਹੀ ਨਹੀਂ ਸਗੋਂ ਹਰ ਫ਼ਰੰਟ ’ਤੇ ਹੀ ਫੇਲ – ਤਲਬੀਰ ਗਿੱਲ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਦੇ ਇੰਚਾਰਜ਼ ਅਤੇ ਵਰਕਿੰਗ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਗਲੀਆਂ ਚੋਣਾਂ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕਰਨ ਦਾ ਦਾਅਵਾ ਸਾਬਤ ਕਰਦਾ ਹੈ ਕਿ ਕਾਂਗਰਸ ਸਰਕਾਰ ਕੀਤੇ ਵਾਅਦੇ ਪੂਰੇ ਕਰਨ ’ਚ ਹੀ ਨਹੀਂ ਸਗੋਂ ਹਰ ਫ਼ਰੰਟ ’ਤੇ ਬਹੁਤ ਬੁਰੀ ਤਰਾਂ ਫੇਲ ਹੋ ਚੁੱਕੀ ਹੈ।
                    ਅਕਾਲੀ ਦਲ ਦੇ ਸਰਗਰਮ ਆਗੂ ਹਰਜਿੰਦਰ ਸਿੰਘ ਮੱਤੇਵਾਲ ਵਲੋਂ ਵਰਕਰਾਂ ਦੀ ਇੱਕ ਮੀਟਿੰਗ ਦੌਰਾਨ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਚੋਣਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਵੀ ਵਾਅਦਾ ਖਿਲਾਫ਼ੀ ਕਰਕੇ ਪੰਜਾਬ ਵਾਸੀਆਂ ਭਾਵਨਾਵਾਂ ਠੇਸ ਪਹੁੰਚਾਈ ਹੈ।ਇਸ ਲਈ ਆਉਣ ਵਾਲੀਆਂ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ।ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਠੱਪ ਹੋ ਕੇ ਰਹਿ ਗਿਆ ਹੈ, ਨਸ਼ੇ ਦੀ ਬੁਰਾਈ ਵਧੀ ਹੈ ਅਤੇ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ `ਚ ਫ਼ੇਲ੍ਹ ਹੋਈ ਹੈ।ਗਿੱਲ ਨੇ ਕਿਹਾ ਕਿ ਬਿਜਲੀ ਦਰਾਂ `ਚ ਵਾਧੇ ਨੇ ਲੋਕਾਂ ਦਾ ਕਚੂਮਰ ਕੱਢਿਆ ਹੋਇਆ ਹੈ।ਕਿਸਾਨ ਭਾਈਚਾਰਾ ਸਮਝ ਚੁੱਕਾ ਹੈ ਕਿ ਕਾਂਗਰਸ ਸਰਕਾਰ ਦੀ ਕਰਜ਼ਾ ਮੁਆਫ਼ੀ ਯੋਜਨਾ ਦਿਖਾਵੇ ਤੋਂ ਸਿਵਾ ਕੁੱਝ ਨਹੀਂ।ਇਸੇ ਲਈ ਲੋਕ ਅਕਾਲੀ ਦਲ ਦੀ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਨੂੰ ਯਾਦ ਕਰ ਰਹੇ ਹਨ।
                    ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਚੁਣੇ ਜਾਣ ’ਤੇ ਤਲਬੀਰ ਸਿੰਘ ਗਿੱਲ ਨੂੰ ਧਰਮ ਪ੍ਰਚਾਰ ਕਮੇਟੀ (ਸ਼਼੍ਰੋਮਣੀ ਕਮੇਟੀ) ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਹਰਜਿੰਦਰ ਸਿੰਘ ਮੱਤੇਵਾਲ, ਅਵਤਾਰ ਸਿੰਘ ਟਰੱਕਾਂ ਵਾਲਾ ਅਤੇ ਪ੍ਰੋ: ਸਰਚਾਂਦ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ।
                    ਇਸ ਮੌਕੇ ਮੈਨੇਜਰ ਬਲਬੀਰ ਸਿੰਘ, ਸਾਬਕਾ ਮੈਨੇਜਰ ਮੰਗਲ ਸਿੰਘ, ਗਗਨਦੀਪ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਮੱਤੇਵਾਲ, ਸੁਰਿੰਦਰ ਸਿੰਘ ਛਿੰਦਾ, ਗੁਰਸ਼ਰਨ ਸਿੰਘ, ਅਰਜਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਮੌਜ਼ੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …