Thursday, October 15, 2026

ਫਲਾਵਰ ਫੈਸਟੀਵਲ ‘ਚ ਜੇਤੂ ਰਿਹਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਫੁੱਲਾਂ, ਪੌਦਿਆਂ ਅਤੇ ਰੰਗੋਲੀ ਸੰਬੰਧੀ ਫਲਾਵਰ ਫੈਸਟੀਵਲ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪਾਮ, ਫਰਨਜ਼, ਸੀਜ਼ਨਲ ਫੁੱਲਾਂ, ਕੈਕਟਸ ਅਤੇ ਗ੍ਰਾਸ ਦੀਆਂ ਕਿਸਮਾਂ ਦੇ ਮੁਕਾਬਲੇ ਆਯੋਜਿਤ ਕੀਤੇ ਗਏ।
                        ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਕੇ ਓਵਰਆਲ ਮੁਕਾਬਲੇ ‘ਚ ਦੂਜਾ ਸਥਾਨ ਹਾਸਲ ਕਰਕੇ 4 ਕਿਸਮਾਂ ‘ਚ ਹੋਰ ਇਨਾਮ ਵੀ ਪ੍ਰਾਪਤ ਕੀਤੇ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਸੀ.ਕੇ.ਡੀ ਸਕੂਲਜ਼ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਅਤੇ ਡਾਇਰੈਕਟਰ ਐਜੂਕੇਸ਼ਨ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਇਸ ਜਿੱਤ ਲਈ ਸ਼ੁਭਕਾਮਨਾਵਾਂ ਦਿੱਤੀਆਂ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …