Tuesday, July 21, 2026

ਹਿਮਾਚਲ ਸਰਕਾਰ ਵਲੋਂ ਜ਼ਿਲ੍ਹਾ ਊਨਾ ’ਚ ਮਨਾਏ ਜਾਣ ਵਾਲੇ ਮੈੜੀ ਮੇਲੇ ’ਤੇ ਰੋਕ

ਆਮ ਪਬਲਿਕ, ਸ਼ਰਧਾਲੂਆਂ ਤੇ ਜਥਿਆਂ ਦੇ ਆਉਣ ’ਤੇ ਲਾਈ ਪਾਬੰਦੀ

ਨਵਾਂਸ਼ਹਿਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹਿਮਾਚਲ ਸਰਕਾਰ ਵੱਲੋਂ ਡੇਰਾ ਬਾਬਾ ਬਡਭਾਗ ਸਿੰਘ ਜੀ, ਜ਼ਿਲ੍ਹਾ ਊਨਾ ਵਿਖੇ 21 ਤੋਂ 31 ਮਾਰਚ ਤੱਕ ਕਰਵਾਏ ਜਾਣ ਵਾਲੇ ਮੈੜੀ ਮੇਲੇ ’ਤੇ ਰੋਕ ਲਗਾ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਊਨਾ, ਹਿਮਾਚਲ ਪ੍ਰਦੇਸ਼ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਿਕ ਕੋਵਿਡ-19 ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਇਸ ਮੇਲੇ ਵਿਚ ਆਉਣ ਵਾਲੀ ਆਮ ਪਬਲਿਕ, ਸ਼ਰਧਾਲੂਆਂ ਅਤੇ ਜਥਿਆਂ ’ਤੇ ਰੋਕ ਲਗਾਈ ਗਈ ਹੈ।ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਦੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਅਤੇ ਹਿਮਾਚਲ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਸ ਮੇਲੇ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਮੈੜੀ ਮੇਲੇ ਵਿਚ ਵੱਖ-ਵੱਖ ਰਾਜਾਂ ਤੋਂ ਭਾਰੀ ਗਿਣਤੀ ਵਿਚ ਸ਼ਰਧਾਲੂ ਆਪਣੀ ਸ਼ਰਧਾ ਪ੍ਰਗਟਾਉਣ ਲਈ ਪਹੁੰਚਦੇ ਹਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …