Friday, November 22, 2024

ਮਾਸਕ ਨਾ ਪਾਉਣ ਵਾਲਿਆਂ ਦੇ ਕੀਤੇ ਜਾ ਰਹੇ ਹਨ ਕੋਰੋਨਾ ਟੈਸਟ -ਡੀ.ਸੀ

249 ਵਿਅਕਤੀਆਂ ਨੂੰ ਸੜਕਾਂ ‘ਤੇ ਰੋਕ ਕੇ ਲਏ ਗਏ ਨਮੂਨੇ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਕੋਵਿਡ-19 ਦੇ ਖਤਰੇ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਵੱਖ-ਵੱਖ ਟੀਮਾਂ ਵਲੋਂ ਹੁਣ ਤੱਕ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ਵਾਲੇ 240 ਵਿਅਕਤੀਆਂ ਨੂੰ ਸੜਕਾਂ ‘ਤੇ ਰੋਕ ਕੇ ਉਨਾਂ ਦੇ ਕੋਰੋਨਾ ਟੈਸਟ ਲਏ ਗਏ ਹਨ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਤਸੱਲੀ ਵਾਲੀ ਗੱਲ ਇਹ ਹੈ ਕਿ ਸਾਰੇ 240 ਨਮੂਨੇ ਹੀ ਨੈਗੇਟਿਵ ਆਏ ਹਨ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਖਹਿਰਾ ਵਲੋਂ ਕੀਤੀ ਹਦਾਇਤ ਦਾ ਦੂਹਰਾ ਫ਼ਾਇਦਾ ਹੋ ਰਿਹਾ ਹੈ।ਇਕ ਤਾਂ ਲੋਕ ਮਾਸਕ ਪਾਉਣ ਲੱਗੇ ਹਨ ਦੂਸਰਾ, ਜੋ ਮਾਸਕ ਨਹੀਂ ਪਾ ਰਿਹਾ ਉਸ ਦਾ ਟੈਸਟ ਕਰਨ ਦਾ ਮੌਕਾ ਵਿਭਾਗ ਨੂੰ ਮਿਲ ਰਿਹਾ ਹੈ ਜਿਸ ਨਾਲ ਕੋਰੋਨਾ ਨੂੰ ਫੈਲਣ ਤੋਂ ਰੋਕਣ ਵਿੱਚ ਮਦਦ ਮਿਲ ਰਹੀ ਹੈ ।
                    ਸਿਵਲ ਸਰਜਨ ਨੇ ਦੱਸਿਆ ਕਿ ਸਬ ਡਿਵੀਜ਼ਨ ਪੱਧਰ ‘ਤੇ ਸਾਡੇ ਡਾਕਟਰਾਂ ਤੋਂ ਇਲਾਵਾ ਐਸ.ਡੀ.ਐਮ ਖ਼ੁਦ ਇਸ ਮੁਹਿੰਮ ਨੂੰ ਦੀ ਅਗਵਾਈ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਐਸ.ਐਮ.ਓ ਨੂੰ ਇਸ ਮੁੱਦੇ ‘ਤੇ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਉਹ ਰੋਜ਼ਾਨਾ ਆਪਣੀ ਡਿਊਟੀ ਵਿਚ ਇਸ ਜਾਗਰੂਕਤਾ ਮੁਹਿੰਮ ਲਈ ਕੰਮ ਕਰ ਰਹੇ ਹਨ।ਲੋਕਾਂ ‘ਤੇ ਸਖ਼ਤੀ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਮਾਸਕ ਦੀ ਵਰਤੋਂ ਦਾ ਲਾਭ ਦੱਸ ਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …