ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹਲਕਾ ਦੱਖਣੀ ਦੀ ਵਾਰਡ ਨੰ 38 ਦੇ ਇਲਾਕੇੇ ਕੋਟ ਮਿੱਤ ਸਿੰਘ ਦੇ ਖਾਲਸਾ ਨਗਰ
ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਹਲਕਾ ਦੱਖਣੀ ਦੇ ਇੰਚਾਰਜ਼ ਤਲਬੀਰ ਸਿੰਘ ਦੀ ਅਗਵਾਈ ਹੇਠ ਲੱਗੇ ਕੈਂਪ ਦੌਰਾਨ ਮੈਡੀਕਲ ਵੈਲਫੇਅਰ ਸੁਸਾਇਟੀ ਸਾਊਥ ਵਲੋਂ ਹੱਡੀਆਂ ਦੀ ਗੁਣਵਤਾ ਦੀ ਜਾਂਚ ਕਰਕੇ ਮੁਫਤ ਦਵਾਈਆਂ ਦਿੱਤੀਆਂ ਗਈਆਂ।ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਸਮੇਂ ਸਮੇਂ ‘ਤੇ ਅਜਿਹੇ ਕੈਂਪ ਲਗਾਏ ਜਾਂਦੇ ਹਨ, ਜੋ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ।
ਇਸ ਮੌਕੇ ਹਰਭਜਨ ਸਿੰਘ ਪ੍ਰਧਾਨ ਕੋਟਮਿੱਤ ਸਿੰਘ, ਦਵਿੰਦਰ ਪਾਲ ਸਿੰਘ ਮਰਦਾਨਾ, ਜਗਜੀਤ ਸਿੰਘ ਜੱਜ, ਬਗੀਚਾ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ ਬੋਨੀ, ਦਲਜੀਤ ਸਿੰਘ ਫੌਜੀ, ਕੰਵਲਜੀਤ ਸਿੰਘ ਕੋਟਮਿੱਤ ਸਿੰਘ, ਬਲਵਿੰਦਰ ਸਿੰਘ ਭੱਟੀ, ਗੁਰਮੀਤ ਸਿੰਘ ਸੋਢੀ, ਲਾਡੀ, ਗੁਰਨਾਮ ਸਿੰਘ, ਜਸਪਾਲ ਸਿੰਘ ਪਾਲੂ ਤੇ ਵਾਰਡ ਨੰਬਰ 38 ਤੋਂ ਅਕਾਲੀ ਦਲ ਦੀ ਸਮੁੱਚੀ ਟੀਮ ਮੌਜ਼ੂਦ ਸੀ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media