ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਕੇਦਰ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਸਿਰ ਧੱਕੇ ਨਾਲ ਮੜ੍ਹੇ
ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਮੋਰਚੇ ਦੀ ਅਗਵਾਈ ਵਿੱਚ ਕਿਸਾਨ ਯੂਨੀਅਨ ਵਲੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਸੰਘਰਸ਼ ਦਾ ਸਮਰਥਨ ਕਰਦੀ ਹੈ। ਆਮ ਕਿਸਾਨਾਂ ਦੀ ਤਰ੍ਹਾਂ ਪਾਰਟੀ ਕੌਮੀ ਜਨਰਨ ਸਕੱਤਰ ਮਨੋਜ ਭੱਟਾਚਾਰੀਆ, ਪਾਰਲੀਮੈਂਟ ਵਿੱਚ ਖੇਤੀ ਕਾਨੂੰਨਾਂ ਦਾ ਡਟਵਾਂ ਵਿਰੋਧ ਕਰਨ ਵਾਲੇ ਕੇਰਲ ਤੋਂ ਮੈਂਬਰ ਪਾਰਲੀਮੈਂਟ ਐਨ.ਕੇ ਪ੍ਰੇਮਚੰਦਰਨ ਅਤੇ ਪਾਰਟੀ ਦੇ ਪੰਜਾਬ ਅਤੇ ਦਿੱਲੀ ਪ੍ਰਦੇਸ਼ ਦੇ ਸਕੱਤਰ ਆਪਣੇ ਸਾਥੀਆਂ ਸਮੇਤ ਸਮੇਂ-ਸਮੇਂ ਕਿਸਾਨੀ ਝੰਡੇ ਹੇਠ ਆਪਣਾ ਯੋਗਦਾਨ ਪਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਪਟਿਆਲਾ ਦਿਹਾਤੀ ਦੇ ਇੰਚਾਰਜ਼ ਜਸਲੀਨ ਪਟਿਆਲਾ ਅਤੇ ਆਰ.ਵਾਈ.ਐਫ ਦੇ ਸੂਬਾ ਸਕੱਤਰ ਲਵਪ੍ਰੀਤ ਸਿੰਘ ਇਕੋਲਾਹਾ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਕੀਤਾ।
ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਨੂੰਨ ਕਿਸਾਨਾਂ ਦੀ ਉਪਜੀਵਕਾ, ਸੁਤੰਤਰਤਾ ਅਤੇ ਕਿਸਾਨੀ ਸਭਿਆਚਾਰ ਤੇ ਸੱਟ ਮਾਰਦੇ ਹਨ।ਇਨ੍ਹਾਂ ਦੇ ਲਾਗੂ ਹੋਣ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਭਾਰਤ ਦੀਆਂ ਵਿਰਾਟ ਕਾਰਪੋਰੇਸ਼ਨਾਂ ਦੇ ਕਬਜ਼ੇ ਵਿਚ ਚਲੀਆਂ ਜਾਣਗੀਆਂ।ਪੰਜਾਬ ਤੋਂ ਸ਼ੁਰੂ ਹੋਇਆ ਇਹ ਅੰਦੋਲਨ ਹੁਣ ਸਮੁੱਚੇ ਭਾਰਤ ਵਿਚ ਹੀ ਨਹੀਂ ਸਗੋਂ ਦੁਨੀਆਂ ਭਰ ਵਿਚ ਫੈਲ ਗਿਆ ਹੈ।ਉਹਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਖੇਤੀ ਕਾਨੂੰਨਾਂ ਨੂੰ ਆਪਣੀ ਆਨ ਦਾ ਸਵਾਲ ਬਣਾਉਣ ਦੀ ਬਜ਼ਾਏ ਕਿਸਾਨਾਂ ਦੇ ਮਨ ਦੀ ਗੱਲ ਸੁਣ ਕੇ ਤਿੰਨੇ ਖੇਤੀ ਕਾਨੂੰਨ ਰੱਦ ਕਰੇ।ਮਾਮਲਾ ਸੂਬਾ ਸਰਕਾਰਾ ਦੇ ਹਵਾਲੇ ਕੀਤਾ ਜਾਵੇੇ ਤਾਂ ਜੋ ਸੂਬੇ ਦੀ ਸਥਿਤੀ ਮੁਤਾਬਿਕ ਕਿਸਾਨਾਂ ਨਾਲ ਚਰਚਾ ਕਰਕੇ ਉਹਨਾਂ ਦੀ ਭਲਾਈ ਲਈ ਕਾਨੂੰਨ ਬਣਾਏ ਜਾ ਸਕਣ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media