ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਮਸਤੂਆਣਾ ਸਾਹਿਬ ਵਲੋਂ ਪ੍ਰਿੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਵਿੱਚ 15ਵੀਂ ਅਥਲੈਟਿਕਸ ਮੀਟ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਈ।ਮੀਟ ਦਾ ਉਦਘਾਟਨ ਬੌਕਸਿੰਗ ਦੇ ਚੀਫ਼ ਨੈਸ਼ਨਲ ਕੋਚ ਗੁਰਬਖਸ਼ ਸਿੰਘ ਸੰਧੂ ਦੋਰਾਣਾਚਾਰੀਆ ਐਵਾਰਡੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਉਨਾਂ ਨੇ ਕਾਲਜ਼ ਦੇ ਚਾਰ ਹਾਊਸਾਂ ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਹਾਊਸ ਦੇ ਵਿਦਿਆਰਥੀਆਂ ਵਲੋਂ ਕੀਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।
ਦਲਜੀਤ ਸਿੰਘ ਐਸ.ਪੀ, ਕੈਪਟਨ ਭੁਪਿੰਦਰ ਸਿੰਘ ਪੂਨੀਆ, ਹਰਚਰਨ ਸਿੰਘ ਨੰਬਰਦਾਰ, ਗੁਰਜੰਟ ਸਿੰਘ ਦੁੱਗਾਂ, ਸਿਆਸਤ ਸਿੰਘ, ਅਵਤਾਰ ਸਿੰਘ ਕੁਲਾਰ, ਮਨਜੀਤ ਸਿੰਘ ਰਿਟਾਇਰਡ ਏ.ਡੀ ਸਾਈ ਸੈਂਟਰ, ਪ੍ਰਿੰਸੀਪਲ ਡਾ. ਅਮਨਦੀਪ ਕੌਰ, ਪ੍ਰਿੰਸੀਪਲ ਰਾਜਿੰਦਰਪਾਲ ਸਿੰਘ, ਪ੍ਰੇਮ ਸੁੱਖ ਏ.ਡੀ ਸਾਈ ਸੈਂਟਰ ਸਮੇਤ ਸੀਨੀਅਰ ਕੌਂਸਲ ਮੈਂਬਰ ਅਤੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਤੇ ਸਟਾਫ ਮੈਂਬਰ ਮੌਜ਼ੂਦ ਸਨ।ਪ੍ਰੋ. ਰਣਧੀਰ ਸ਼ਰਮਾ ਵਲੋਂ ਕੀਤੇ ਮੰਚ ਸੰਚਾਲਨ ਉਪਰੰਤ ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਪ੍ਰਿੰਸੀਪਲ ਡਾ. ਗੀਤਾ ਠਾਕੁਰ ਨੇ ਮੁੱਖ ਮਹਿਮਾਨ ਨੂੰ ਕਾਲਜ ਦੀਆਂ ਵਿੱਦਿਅਕ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਕੀਤੀਆਂ ਗਈਆਂ ਪ੍ਰਾਪਤੀਆਂ ਸੰਬੰਧੀ ਜਾਣੂ ਕਰਵਾਇਆ।ਕਾਲਜ਼ ਦੇ ਲੜਕਿਆਂ ਵਲੋਂ ਯੋਗਾ ਅਤੇ ਲੜਕੀਆਂ ਵਲੋਂ ਬਹੁਤ ਹੀ ਵਧੀਆ ‘ਅੰਬਰੇਲਾ ਡਾਂਸ’ ਪੇਸ਼ ਕੀਤਾ ਗਿਆ।ਡਾ. ਭੁਪਿੰਦਰ ਸਿੰਘ ਪੂਨੀਆ ਨੇ ਮੁੱਖ ਮਹਿਮਾਨ ਨੂੰ ‘ਜੀ ਆਇਆਂ’ ਕਹਿਣ ਉਪਰੰਤ ਸੰਤ ਬਾਬਾ ਅਤਰ ਸਿੰਘ ਜੀ ਦੇ ਜੀਵਨ ਅਤੇ ਅਕਾਲ ਕਾਲਜ ਕੌਂਸਲ ਵਲੋਂ ਚਲਾਏ ਗਏ ਵੱਖ ਵੱਖ ਅਦਾਰਿਆਂ ਸੰਬੰਧੀ ਜਾਣਕਾਰੀ ਦਿੱਤੀ ਗਈ।ਮੁੱਖ ਮਹਿਮਾਨ ਗੁਰਬਖਸ਼ ਸਿੰਘ ਸੰਧੂ ਨੇ ਆਪਣੇ ਭਾਸ਼ਣ ਦੌਰਾਨ ਅਕਾਲ ਕਾਲਜ ਕੌਂਸਲ ਨੂੰ ਮਸਤੂਆਣਾ ਸਾਹਿਬ ਦੀ ਇਸ ਪਵਿੱਤਰ ਧਰਤੀ ‘ਤੇ ਵੱਖ-ਵੱਖ ਵਿੱਦਿਅਕ ਅਦਾਰਿਆਂ ਨੂੰ ਚਲਾਉਣ ਲਈ ਵਧਾਈ ਦਿੱਤੀ।ਕਾਲਜ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …