ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ
ਤਹਿਤ 7 ਪਾਜ਼ਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ 6 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਅਤੇ 1 ਮਰੀਜ਼ ਨੇ ਡੀ.ਐਮ.ਸੀ ਲੁਧਿਆਣਾ ਤੋਂ ਕੋਰੋਨਾ ਨੂੰ ਹਰਾਇਆ ਹੈ।ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ।ਪਰ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ।ਉਨ੍ਹਾਂ ਕਿਹਾ ਕਿ ਇਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media