ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੀਆਂ ਇਮਾਰਤਾਂ ’ਤੇ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ।ਸ਼੍ਰੋਮਣੀ
ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਨਾਇਟਿਡ ਸਿੱਖ ਮਿਸ਼ਨ ਕੈਲੀਫੋਰਨੀਆਅਤੇ ਸਿੱਖ ਲੈਨਜ਼ ਫਾਉਂਡੇਸ਼ਨ ਕੈਲੀਫੋਰਨੀਆ ਦੇ ਵਫਦ ਨਾਲ ਮੀਟਿੰਗ ਉਪਰੰਤ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਸਿਸਟਮ ਲਗਾਉਣ ਦੇ ਫੈਸਲੇ ਮਗਰੋਂ ਯੂਨਾਇਟਿਡ ਸਿੱਖ ਮਿਸ਼ਨ ਅਮਰੀਕਾ ਦੇ ਮੁੱਖੀ ਰਛਪਾਲ ਸਿੰਘ ਢੀਂਡਸਾ ਨੇ ਇਸ ਕਾਰਜ਼ ਦੀ ਸੇਵਾ ਲਈ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਪ੍ਰਵਾਨ ਕੀਤਾ ਗਿਆ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸੋਲਰ ਸਿਸਟਮ ਇਕ ਮੈਗਾਵਾਟ ਦਾ ਹੋਵੇਗਾ, ਜਿਸ ‘ਤੇ ਲਗਭਗ 8 ਕਰੋੜ ਖਰਚ ਆਵੇਗਾ।ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜੁਆਬ ਵਿੱਚ ਉਨ੍ਹਾਂ ਦੱਸਿਆ ਕਿ ਸੋਲਰ ਸਿਸਟਮ ਦੇ ਚਾਲੂ ਹੋਣ ਨਾਲ ਸਾਲਾਨਾ ਇੱਕ ਕਰੋੜ ਰੁਪਏ ਤੋਂ ਵੱਧ ਦੀ ਬਚਤ ਹੋਵੇਗੀ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਪ੍ਰੋਜੈਕਟ ਤਖ਼ਤ ਸਾਹਿਬਾਨਾਂ ਦੇ ਨਾਲ-ਨਾਲ ਬਾਹਰਲੇ ਗੁਰਦੁਆਰਾ ਸਾਹਿਬਾਨ ’ਚ ਵੀ ਲਗਾਇਆ ਜਾਵੇਗਾ।
ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਕਾਰਜ਼ ਲਈ ਯੂਨਾਈਟਿਡ ਸਿੱਖ ਮਿਸ਼ਨ ਤੇ ਸਿੱਖ ਲੈਨਜ਼ ਫਾਉਂਡੇਸ਼ਨ ਦਾ ਧੰਨਵਾਦ ਕੀਤਾ ਅਤੇ ਰਛਪਾਲ ਸਿੰਘ ਮੁੱਖੀ ਯੂਨਾਈਟਿਡ ਸਿੱਖ ਮਿਸ਼ਨ ਤੇ ਵਫਦ ਮੈਂਬਰਾਂ ਦਾ ਲੋਈ, ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨਾਲ ਸਨਮਾਨ ਕੀਤਾ।
ਰਛਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਅਸੀਂ ਗੁਰੂ ਰਾਮਦਾਸ ਪਾਤਸ਼ਾਹ ਦੇ ਸ਼ੁਕਰਗੁਜਾਰ ਹਾਂ ਜਿੰਨ੍ਹਾਂ ਨੇ ਕ੍ਰਿਪਾ ਕਰਕੇ ਸਾਨੂੰ ਇਸ ਸੇਵਾ ਲਈ ਚੁਣਿਆ ਹੈ।ਵਿਦੇਸ਼ ਵਿੱਚ ਬੈਠਾ ਹਰ ਸਿੱਖ ਗੁਰੂ ਘਰ ਦੀਆਂ ਸੇਵਾਵਾਂ ਦੀ ਚਾਹਤ ਰੱਖਦਾ ਹੈ।ਉਨ੍ਹਾਂ ਕਿਹਾ ਕਿ ਇਸ ਕਾਰਜ਼ ਨੂੰ ਕਰੀਬ ਚਾਰ ਮਹੀਨੇ ਵਿਚ ਪੂਰਾ ਕਰਨ ਦਾ ਯਤਨ ਕਰਾਂਗੇ।ਸੱਤ ਕੰਪਨੀਆਂ ਵੱਲੋਂ ਪ੍ਰਪੋਜ਼ਲ ਪਹੁੰਚੀ ਹੈ, ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ।ਇਸ ਪ੍ਰੋਜੈਕਟ ਨੂੰ ਮੁਕੰਮਲ ਕਰਨ ਵਾਲੀ ਟੀਮ ‘ਚ ਬਲਦੇਵ ਸਿੰਘ ਕੰਗ, ਬਲੌਰ ਸਿੰਘ ਰਿਟਾਇਡ ਡਾਇਰੈਕਟਰ ਪੇਡਾ, ਐਨ.ਪੀ ਸਿੰਘ ਸਾਬਕਾ ਡੀਨ ਪੀਟੀਯੂ, ਮਾਸਟਰ ਰਣਜੀਤ ਸਿੰਘ ਤੇ ਅਵਤਾਰ ਸਿੰਘ ਸ਼ਾਮਲ ਹਨ।ਇਸ ਤੋਂ ਪਹਿਲਾਂ ਸਿੱਖ ਲੈਨਜ਼ ਫਾਉਂਡੇਸ਼ਨ ਦੇ ਮੁੱਖੀ ਵਿੱਕੀ ਸਿੰਘ ਨੇ ਬੀਬੀ ਜਗੀਰ ਕੌਰ ਨੂੰ ਪਾਕਿਸਤਾਨ ਤੇ ਅਫਗਾਨਿਸਤਾਨ ਦੇ ਗੁਰਦੁਆਰਿਆਂ ਦੀ ਜਾਣਕਾਰੀ ਨਾਲ ਸਬੰਧਿਤ ਪੁਸਤਕਾਂ ਭੇਟ ਕੀਤੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਮਨਜੀਤ ਸਿੰਘ, ਅਮਰੀਕ ਸਿੰਘ ਵਿਛੋਆ, ਗੁਰਮੀਤ ਸਿੰਘ ਬੂਹ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਡਾ. ਸੁਖਬੀਰ ਸਿੰਘ ਓਐਸਡੀ, ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ, ਮੇਜਰ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media