Thursday, October 15, 2026

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਰਧਾਲੂਆਂ ਨੂੰ ਕੋਵਿਡ ਨੇਮਾਂ ਦੀ ਪਾਲਣਾ ਕਰਨ ਦੀ ਅਪੀਲ

ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਡਿਪਟੀ ਕਮਿਸ਼ਨਰ ਰੂਪਨਗਰ ਪਾਸੋਂ ਪ੍ਰਾਪਤ ਪੱਤਰ ਦੇ ਮੱਦੇਨਜ਼ਰ 24 ਤੋਂ 26 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ 27 ਤੋਂ 29 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲਾ ਮਹੱਲਾ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਦੌਰਾਨ ਸ਼ਰਧਾਲੂ ਟਰੱਕਾਂ, ਟਰੈਕਟਰ-ਟਰਾਲੀਆਂ ਅਤੇ ਟਰਾਲਿਆਂ ‘ਤੇ ਛੱਤਾਂ ਬਣਾ ਕੇ ਸਫਰ ਨਾ ਕਰਨ ਅਤੇ ਬੱਸਾਂ ਰਾਹੀਂ ਹੀ ਸਫਰ ਕੀਤਾ ਜਾਵੇ, ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।ਉਨ੍ਹਾਂ ਖਾਸ ਕਰ ਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …