Saturday, April 25, 2026

ਪੁਲਿਸ ਨੇ ਮੈਡੀਕਲ ਟੀਮਾਂ ਦੀ ਮਦਦ ਨਾਲ 1183 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ

ਬਗੈਰ ਮਾਸਕ ਘੁੰਮ ਰਹੇ 205 ਵਿਅਕਤੀਆਂ ਦੇ ਕੱਟੇ ਚਲਾਨ

ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਘੁੰਮਣ ਵਾਲੇ 1183 ਵਿਅਕਤੀਆਂ ਦੇ ਮੌਕੇ ’ਤੇ ਹੀ ਕੋਵਿਡ ਟੈਸਟ ਕਰਵਾਏ ਗਏ।ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਬਗੈਰ ਮਾਸਕ ਘੁੰਮ ਰਹੇ 205 ਵਿਅਕਤੀਆਂ ਦੇ ਅੱਜ ਚਲਾਨ ਕੱਟੇ ਗਏ ਹਨ।
                   ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਰਾਤ ਸਮੇਂ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵੀ ਕਾਰਵਾਈ ਜਾਰੀ ਹੈ ਅਤੇ ਥਾਣਾ ਸਿਟੀ ਬਲਾਚੌਰ ਦੀ ਹਦੂਦ ਅੰਦਰ ਰਾਤ ਸਮੇਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਦਿਲਬਾਗ ਸਿੰਘ ਪੁੱਤਰ ਸੁੱਚਾ ਸਿੰਘ, ਵਾਸੀ ਰਹੂਣੋ, ਬਲਾਚੌਰ ਦੇ ਖਿਲਾਫ਼ ਅੱਜ ਥਾਣਾ ਸਿਟੀ ਬਲਾਚੌਰ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਪੀਕਰਾਂ ਰਾਹੀਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਮਾਸਕ ਪਾਉਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿੱਚ ਨਾ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ।
                   ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਪੁਲਿਸ ਨੂੰ ਪੂਰੀ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਜੋ ਵੀ ਵਿਅਕਤੀ ਬਗੈਰ ਮਾਸਕ ਤੋਂ ਘੁੰਮਦਾ ਵੇਖਿਆ ਗਿਆ, ਉਸ ਦਾ ਮੌਕੇ ’ਤੇ ਹੀ ਕੋਵਿਡ ਟੈਸਟ ਕਰਨ ਦੇ ਨਾਲ-ਨਾਲ ਜ਼ੁਰਮਾਨਾ ਵੀ ਕੀਤਾ ਜਾਵੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਦਾ ਪੂਰੀ ਤਰ੍ਹਾਂ ਪਾਲਣ ਕਰਨ, ਤਾਂ ਜੋ ਇਸ ਮਹਾਮਾਰੀ ਤੋਂ ਬਚਾਅ ਹੋ ਸਕੇ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …