Sunday, May 31, 2026

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲਗਵਾਈ ਕਰੋਨਾ ਤੋਂ ਬਚਾਓ ਲਈ ਦੂਸਰੀ ਵੈਕਸੀਨ ਡੋਜ਼

ਹੁਣ ਤੱਕ ਕਰੀਬ 18842 ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਲਗਾਈ ਜਾ ਚੁੱਕੀ ਹੈ ਵੈਕਸੀਨ

ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਸਾਲ 2020 ਦੋਰਾਨ ਜਿਲ੍ਹਾ ਪਠਾਨਕੋਟ ਦੇ ਹਰੇਕ ਨਿਵਾਸੀ ਨੇ ਕੋਵਿਡ 19 ਦੇ ਚਲਦਿਆਂ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕੀਤਾ ਅਤੇ ਅਪਣਾ ਸਹਿਯੋਗ ਵੀ ਦਿੱਤਾ।ਸਾਰੇ ਜਿਲ੍ਹਾ ਨਿਵਾਸੀਆਂ ਦੇ ਸਹਿਯੋਗ ਸਦਕਾ ਹੀ ਅਸੀਂ ਕਰੋਨਾ ਤੇ ਫਤਿਹ ਪਾ ਸਕੇ ਹਾਂ, ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਭਵਿੱਖ ਵਿੱਚ ਵੀ ਅਸੀਂ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਕਰੋਨਾ ਦੀ ਜੋ ਵੈਕਸੀਨ ਲਗਾਈ ਜਾ ਰਹੀ ਹੈ ਕਿਸੇ ਤਰ੍ਹਾਂ ਦੇ ਵੀ ਵਹਿਮ ਤੋਂ ਬਾਹਰ ਨਿਕਲ ਕੇ ਲਗਾਈਏ।ਇਹ ਪ੍ਰਗਟਾਵਾ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਕਰੋਨਾ ਦੀ ਦੂਸਰੀ ਡੋਜ਼ ਵੈਕਸੀਨ ਲਗਾਉਣ ਮਗਰੋਂ ਕੀਤਾ।
                ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਜਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰ ਕਲ੍ਹਾ ਅਤੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਰੋਨਾ ਬਚਾਓ ਲਈ ਵੈਕਸੀਨ ਲਗਾਈ ਗਈ।
                   ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਹੁਣ ਤੱਕ 18842 ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾ ਸਰਕਾਰੀ ਹਸਪਤਾਲ ਦੇ ਡਾਕਟਰਾਂ ਅਤੇ ਬਾਕੀ ਸਟਾਫ ਨੂੰ ਵੈਕਸੀਨ ਲਗਾਈ ਗਈ ਸੀ।ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਨਿਰਧਾਰਤ ਕੀਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਹ ਹੀ ਅਪੀਲ ਹੈ ਕਿ ਝੂਠੀਆਂ ਅਫਵਾਹਾਂ ਵਿੱਚ ਨਾ ਆਓ ਅਤੇ ਜਦੋਂ ਵੀ ਸਿਹਤ ਵਿਭਾਗ ਦੀ ਟੀਮ ਵੱਲੋਂ ਆਪ ਜੀ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾਂਦੀ ਹੈ ਤਾਂ ਸਹਿਯੋਗ ਕਰੋ।ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …