Saturday, May 30, 2026

ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਮਨਾਇਆ ਵਿਸ਼ਵ ਜਲ ਦਿਵਸ

ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਐਕਸੀਅਨ ਅਨੁਜ ਸ਼ਰਮਾ ਦੀ ਅਗਵਾਈ ‘ਚ ਅਤੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜਿਲ੍ਹਾ ਪਠਾਨਕੋਟ ਦੇ ਬਲਾਕ ਘਰੋਟਾ ਅਧੀਨ ਆਉਂਦੇ ਪਿੰਡ ਮਾੜੀ ਵਿਖੇ ਵਿਸ਼ਵ ਜਲ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੋਰਾਨ ਲੋਕਾਂ ਨੂੰ ਪਾਣੀ ਦੀ ਬੱਚਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਪਾਣੀ ਦੀ ਬਰਬਾਦੀ ਨੂੰ ਰੋਕਣ ਦੇ ਲਈ ਜਾਗਰੂਕ ਵੀ ਕੀਤਾ ਗਿਆ।
                 ਇਸ ਇੱਕ ਦਿਨ ਦੇ ਪ੍ਰੋਗਰਾਮ ਦੋਰਾਨ ਸੰਬੋਧਤ ਕਰਦਿਆਂ ਸ੍ਰੀਮਤੀ ਨੀਲਮ ਚੋਧਰੀ ਡੀ.ਐਲ.ਸੀ (ਡਵੀਜ਼ਨ ਲੈਵਲ ਕੋਆਰਡੀਨੇਟਰ) ਨੇ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪਾਣੀ ਇੱਕ ਅਨਮੁੱਲੀ ਦਾਤ ਹੈ ਅਤੇ ਇਸ ਤੋਂ ਬਿਨ੍ਹਾਂ ਮਨੁੱਖੀ ਜੀਵਨ ਦਾ ਹੋਣਾ ਅਸੰਭਵ ਹੈ।ਇਸ ਲਈ ਸਾਨੂੰ ਪਾਣੀ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਪਾਣੀ ਨੂੰ ਬਰਬਾਦ ਨਹੀਂ ਕਰਨਾ ਚਾਹੀਦਾ।ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਬਹੁਤ ਘੱਟ ਪਾਣੀ ਹੈ ਜੋ ਪੀਣ ਯੋਗ ਹੈ ਅਤੇ ਸਾਡਾ ਕੁਦਰਤ ਦੇ ਪ੍ਰਤੀ ਇਹ ਫਰਜ਼ ਬਣਦਾ ਹੈ ਕਿ ਅਸੀਂ ਪਾਣੀ ਦੀ ਬੱਚਤ ਕਰੀਏ ਅਤੇ ਪਾਣੀ ਨੂੰ ਗੰਦਲਾ ਹੋਣ ਤੋਂ ਬਚਾਈਏ। ਉਨ੍ਹਾਂ ਕਿਹਾ ਕਿ ਅਗਰ ਅਸੀਂ ਅੱਜ ਪਾਣੀ ਦੀ ਸੰਭਾਲ ਕਰਦੇ ਹਾਂ ਤਾਂ ਇਹ ਆਉਣ ਵਾਲੀ ਪੀੜੀ ਲਈ ਇੱਕ ਬਹੁਤ ਵੱਡਾ ਤੋਹਫਾ ਹੋਵੇਗਾ।ਉਨ੍ਹਾਂ ਕਿਹਾ ਕਿ ਅੱਜ ਅਸੀਂ ਸਾਰਿਆਂ ਪ੍ਰਣ ਕੀਤਾ ਹੈ ਕਿ ਹੋਰ ਵੀ ਲੋਕਾਂ ਨੂੰ ਪਾਣੀ ਦੀ ਬੱਚਤ ਕਰਨ ਲਈ ਜਾਗਰੂਕ ਕੀਤਾ ਜਾਵੇਗਾ।
                 ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਮੱਖਣ ਸਿੰਘ, ਸੰਤੋਸ਼ ਕੁਮਾਰੀ, ਲਖਵੀਰ ਕੌਰ, ਸਲਵਿੰਦਰ ਕੌਰ, ਦਰਸ਼ਨ ਸਿੰਘ, ਰਚਨਾ, ਸਹਿੰਦ ਕੁਮਾਰੀ, ਸੰਦੀਪ ਸਿੰਘ, ਅਸੋਕ ਕੁਮਾਰ, ਗੋਪਾਲ ਸਰਮਾ ਅਤੇ ਬੀ.ਆਰ.ਸੀ ਭੁਪਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …