ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ)- ਥਾਣਾ ਲੌਂਗੋਵਾਲ ਵਿਖੇ ਵਪਾਰ ਮੰਡਲ ਦੇ ਆਗੂਆਂ ਅਤੇ ਕਸਬੇ ਦੇ ਮੋਹਤਬਰ ਵਿਅਕਤੀਆਂ ਦੀ ਅਹਿਮ ਮੀਟਿੰਗ ਥਾਣਾ
ਮੁਖੀ ਇੰਸਪੈਕਟਰ ਜਰਨੈਲ ਸਿੰਘ ਘੁਮਾਣ ਦੀ ਅਗਵਾਈ ਹੇਠ ਹੋਈ।ਮੀਟਿੰਗ ਕੋਵਿਡ 19 ਦੀਆਂ ਸਰਕਾਰ ਵਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ ਆਯੋਜਿਤ ਕੀਤੀ ਗਈ।ਥਾਣਾ ਮੁਖੀ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਬਿਨਾਂ ਮਾਸਕ ਪਹਿਨੇ ਕਿਸੇ ਗਾਹਕ ਨੂੰ ਕੋਈ ਸੌਦਾ ਨਾ ਦਿੱਤਾ ਜਾਵੇ ਅਤੇ ਆਪਸੀ ਦੂਰੀ ਨੂੰ ਵੀ ਬਰਕਰਾਰ ਰੱਖਿਆ ਜਾਵੇ।ਉਨ੍ਹਾਂ ਨੇ ਬਜ਼ਾਰ ਵਿੱਚ ਰਾਤ ਸਮੇਂ ਚੋਰੀ ਦੀਆਂ ਵਾਰਦਾਤਾਂ ਨੂੰ ਮੁੱਖ ਰੱਖਦੇ ਹੋਏ ਚੌਕੀਦਾਰ ਰੱਖਣ ਦੀ ਹਦਾਇਤ ਵੀ ਕੀਤੀ।
ਇਸ ਮੌਕੇ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ, ਕਾਂਗਰਸ ਦੇ ਸਿਟੀ ਪ੍ਰਧਾਨ ਵਿਜੈ ਕੁਮਾਰ ਗੋਇਲ, ਮਾਰਕੀਟ ਕਮੇਟੀ ਚੀਮਾ ਦੇ ਮੈਂਬਰ ਬਬਲੂ ਸਿੰਗਲਾ ਅਤੇ ਵਪਾਰ ਮੰਡਲ ਦੇ ਆਗੂ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media