ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 12 ਦੇ
ਮੂਨ ਐਵੀਨਿਊ ਵਿਖੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।
ਮੇਅਰ ਰਿੰਟੂ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦਾ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀਂ ਰਹਿਣ ਦਿੱਤਾ ਗਿਆ ਅਤੇ ਅਗਾਂਹ ਵੀ ਇਸੇ ਤਰ੍ਹਾਂ ਵਿਕਾਸ ਕਾਰਜ਼ ਜਾਰੀ ਰਹਿਣਗੇ।ਉਨਾਂ ਕਿਹਾ ਕਿ ਲੋਕਾਂ ਦੇ ਪੀਣ ਵਾਲੇ ਸ਼ੁੱਧ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਵੀਆਂ ਪਾਈਪਾਂ ਅਤੇ ਟਿਊਬਵੈਲ ਲਗਾ ਦਿੱਤੇ ਗਏ ਹਨ ਅਤੇ ਸ਼ਹਿਰ ਦੇ ਹਰ ਕੋਨੇ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ ਆਧੁਨਿਕ ਸਮਾਰਟ ਐਲ.ਈ.ਡੀ ਸਟਰੀਟ ਲਾਈਟਾਂ ਲੱਗ ਚੁੱਕੀਆਂ ਹਨ।ਇਸ ਤੋਂ ਇਲਾਵਾ ਸੜਕਾਂ ਅਤੇ ਦਰੁਸਤ ਸੀਵੇਰਜ਼ ਪ੍ਰਣਾਲੀ ਦੇ ਸੁਚਾਰੂ ਪ੍ਰਬੰਧ ਲਈ ਉਹ ਵਚਨਬੱਧ ਹਨ।
ਇਸ ਮੌਕੇ ਕੌਂਸਲਰ ਸੋਨੂੰ ਦੱਤੀ ਤੇ ਰਿਤੇਸ਼ ਸ਼ਰਮਾ ਆਦਿ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media