ਪਠਾਨਕੋਟ, 23 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿਚੋਂ ਸਿੱਖਿਆ ਪ੍ਰਾਪਤ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦਾ
ਅਹਿਸਾਸ ਮਾਣਮੱਤਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਅਗਵਾਈ ਹੇਠ ਚਾਰ ਦਿਨਾ ਪ੍ਰਵੇਸ਼ ਸਿਖਲਾਈ ਸੈਮੀਨਾਰ ਲਗਾ ਰਹੇ ਸਾਇੰਸ, ਗਣਿਤ ਅਤੇ ਮਾਜਿਕ ਸਿੱਖਿਆ ਵਿਸ਼ੇ ਦੇ ਨਵ-ਨਿਯੁੱਕਤ ਅਧਿਆਪਕਾਂ ਨੇ ਕੀਤਾ।
ਜਿਲ੍ਹਾ ਸਿੱਖਿਆ ਅਫਸਰ ਪਰਾਸ਼ਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸਲਾਰੀਆ ਨੇ ਦੱਸਿਆ ਕਿ ਸਰਕਾਰੀ ਅਧਿਆਪਕ ਦੀ ਨੌਕਰੀ ਤੱਕ ਪਹੁੰਚਣ ਲਈ ਇਹਨਾਂ ਅਧਿਆਪਕਾਂ ਵਲੋਂ ਸਿੱਖਿਆ ਵਿਭਾਗ ਦੀ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਕਰਨ ਉਪਰੰਤ ਮਾਸਟਰ ਕਾਡਰ ਦੀ ਮੁਕਾਬਲਾ ਪ੍ਰੀਖਿਆ ਪਾਸ ਕੀਤੀ ਗਈ।ਸਰਕਾਰੀ ਸਕੂਲਾਂ ਵਿਚੋਂ ਸਿੱਖਿਆ ਹਾਸਿਲ ਕਰਨ ਉਪਰੰਤ ਇਸ ਤਰ੍ਹਾਂ ਦੀਆਂ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਵਾਲੇ ਇਹ ਨਵ-ਨਿਯੁੱਕਤ ਅਧਿਆਪਕ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪੜ੍ਹਾਉਣ ਤਕਨੀਕਾਂ ਵਿੱਚ ਆਈ ਤਬਦੀਲੀ ਦੇ ਗਵਾਹ ਹਨ।
ਸਰਕਾਰੀ ਸਕੂਲਾਂ ਵਿਚੋਂ ਸਿੱਖਿਆ ਹਾਸਿਲ ਕਰਕੇ ਸਰਕਾਰੀ ਅਧਿਆਪਕਾਂ ਦੀ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁੱਕਤ ਅਧਿਆਪਕਾਂ ਸੁਨੇਈਆ ਮਹਾਜਨ, ਵਿਸ਼ਾਲੀ ਮਹਾਜਨ, ਰਵਨੀਤ ਕੌਰ, ਰੁਪਾਲੀ ਦੇਵੀ, ਪੁਨੀਤ ਕੌਰ, ਰਾਕੇਸ ਕੁਮਾਰ ਨੇ ਦੱਸਿਆ ਕਿ ਉਨਾਂ ਨੂੰ ਸਖਤ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦੇ ਸਮਰੱਥ ਬਣਾਉਣ ਵਿੱਚ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਬਹੁਤ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਰ ਵਿਸ਼ੇ ਦੇ ਅਧਿਆਪਕ ਵਲੋਂ ਪੜ੍ਹਾਈ ਪ੍ਰੈਕਟੀਕਲ ਪਹੁੰਚ ਨਾਲ ਕਰਵਾਈ ਜਾ ਰਹੀ ਹੈ।ਇਹਨਾਂ ਅਧਿਆਪਕਾਂ ਨੇ ਕਿਹਾ ਕਿ ਸਕੂਲ ਪੜ੍ਹਾਈ ‘ਤੇ ਮਾਪਿਆਂ ਦਾ ਕੋਈ ਬਹੁਤਾ ਖਰਚਾ ਨਹੀਂ ਹੋਇਆ।ਇਸ ਲਈ ਜਰੂਰੀ ਨਹੀਂ ਕਿ ਵੱਧ ਫੀਸ ਅਦਾ ਕਰਕੇ ਹੀ ਬੱਚਾ ਵਧੀਆ ਸਿੱਖਿਆ ਹਾਸਿਲ ਕਰੇਗਾ। ਉਹਨਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।
ਇਸ ਮੌਕੇ ਡੀ.ਐਮ ਸਾਇੰਸ ਸੰਜੀਵ ਸਰਮਾ, ਡੀ.ਐਮ ਅੰਗਰੇਜੀ ਸਮੀਰ ਸਰਮਾ, ਡੀ.ਐਮ ਗਣਿਤ ਅਮਿਤ ਸ਼ਿਸ਼ਟ, ਸਿੱਖਿਆ ਸੁਧਾਰ ਟੀਮ ਮੈਂਬਰ ਰਮੇਸ਼ ਸ਼ਰਮਾ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਤੇ ਬੀ.ਐਮ ਰਜਿੰਦਰ ਭੰਡਾਰੀ ਆਦਿ ਹਾਜ਼ਰ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media