Saturday, June 20, 2026

ਐਸ.ਐਸ.ਪੀ ਦਫ਼ਤਰ ਵਿਖੇ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਵਿਸ਼ੇਸ਼ ਗੈਲਰੀ ਬਣਾਈ

ਨਵਾਂਸ਼ਹਿਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਐਸ.ਐਸ.ਪੀ ਦਫ਼ਤਰ ਵਿਖੇ ਸ਼ਹੀਦਾਂ ਨੂੰ ਸਮਰਪਿਤ ਇਕ ਵਿਸ਼ੇਸ਼ ਗੈਲਰੀ ਦਾ ਸ਼ੁੱਭ ਅਰੰਭ ਅੱਜ ਐਸ.ਐਸ.ਪੀ ਅਲਕਾ ਮੀਨਾ ਵੱਲੋਂ ਕੀਤਾ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੀ-ਬਲਾਕ ਵਿਚ ਬਣੇ ਨਵੇਂ ਐਸ.ਐਸ.ਪੀ ਦਫ਼ਤਰ ਵਿਖੇ ਇਹ ਗੈਲਰੀ ਸਥਾਪਿਤ ਕੀਤੀ ਗਈ ਹੈ।ਐਸ.ਐਸ.ਪੀ ਅਲਕਾ ਮੀਨਾ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਅਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਦੇਸ਼ ਇਨ੍ਹਾਂ ਦਾ ਹਮੇਸ਼ਾਂ ਰਿਣੀ ਰਹੇਗਾ।ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪੂਰਨਿਆਂ ’ਤੇ ਚੱਲਣ ਅਤੇ ਉਨ੍ਹਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਵਿਚ ਆਪਣਾ ਯੋਗਦਾਨ ਪਾਉਣ ਦੀ ਤਾਕੀਦ ਕੀਤੀ।ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਪ੍ਰੇਰਣਾ ਸਰੋਤ ਹਨ ਅਤੇ ਹਮੇਸ਼ਾਂ ਰਹਿਣਗੇ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …