ਧੂਰੀ, 24 ਮਾਰਚ (ਪ੍ਰਵੀਨ ਗਰਗ) – ਪੰਜਾਬ ਵਿੱਚ ਮੁੜ ਵਧੇ ਕੋਰੋਨਾ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਸਖਤੀ ਦੇ ਚੱਲਦਿਆਂ ਅੱਜ ਪੁਲਿਸ ਨੇ
ਮਾਸਕ ਨਾ ਪਹਿਨਣ ਵਾਲੇ 41 ਵਿਅਕਤੀਆਂ ਨੂੰ ਸਿਵਲ ਹਸਪਤਾਲ ਧੂਰੀ ਵਿਖੇ ਲਿਜਾ ਕੇ ਉਹਨਾਂ ਦਾ ਕੋਰੋਨਾ ਟੈਸਟ ਕਰਵਾਇਆ ਅਤੇ 10 ਵਿਅਕਤੀਆਂ ਦੇ ਕੋਵਿਡ-19 ਦੇ ਚਲਾਨ ਵੀ ਕੱਟੇ। ਸੈਂਕੜੇ ਰਾਹਗੀਰਾਂ ਨੂੰ ਮਾਸਕ ਵੰਡਣ ਵਾਲੇ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਦਿਆਂ ਬੇਖੌਫ ਕੋਰੋਨਾ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮਿੱਠੂ ਸਿੰਘ ਸਹਾਇਕ ਥਾਣੇਦਾਰ ਟ੍ਰੈਫਿਕ, ਦਿਲਬਰ ਖਾਂ, ਰਣਜੀਤ ਸਿੰਘ ਸਹਾਇਕ ਥਾਣੇਦਾਰ ਥਾਣਾ ਸਿਟੀ ਧੂਰੀ, ਹੌਲਦਾਰ ਰਣਜੀਤ ਸਿੰਘ ਅਤੇ ਜਗਦੀਪ ਸਿੰਘ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media