ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਕਾਂਗਰਸੀ ਆਗੂ ਤੇ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਦਾਅਵਾ ਕੀਤਾ ਹੈ ਕਿ 2022 ‘ਚ ਪੰਜਾਬ ਵਿੱਚ ਮੁੜ
ਕਾਂਗਰਸ ਦੀ ਸਰਕਾਰ ਬਣੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਚੋਣਾਂ ‘ਚ ਕੀਤੇ ਜਿਆਦਾਤਰ ਵਾਅਦੇ ਪੂਰੇ ਕੀਤੇ ਹਨ।ਕੈਪਟਨ ਵਲੋਂ ਕਰਵਾਏ ਗਏ ਵਿਕਾਸ ਕਾਰਜ਼ਾਂ ਨੇ ਪੰਜਾਬ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ।ਸਰਕਾਰ ਵਲੋਂ ਲੋੜਵੰਦਾਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਨਾਲ-ਨਾਲ ਉਸ ਨੇ ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ਵਿੱਚ ਵਾਧਾ ਕਰਕੇ ਲੋਕਾਂ ਦਾ ਦਿਲ ਜਿੱਤਿਆ ਹੈ।ਉਨਾਂ ਕਿਹਾ ਕਿ ਪੰਜਾਬ ਵਿੱਚ ਮੁੜ ਭਾਰੀ ਬਹੁਮਤ ਵਾਲੀ ਕਾਂਗਰਸ ਦੀ ਸਰਕਾਰ ਬਣੇੇਗੀ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media