Monday, July 1, 2024

ਨਵੇ ਸਾਲ 546 ਦੀ ਆਮਦ ਮੌਕੇ ਨਾਨਕਸ਼ਾਹੀ ਕੇਲੈਂਡਰ ਕੀਤਾ ਜਾਰੀ

PPN140311
ਨਵੀਂ ਦਿੱਲੀ, 14 ਮਾਰਚ (ਅੰਮ੍ਰਿਤ ਲਾਲ ਮੰਨਣ)-  ਨਾਨਕਸ਼ਾਹੀ ਨਵੇ ਸਾਲ 546 ਦੀ ਆਮਦ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜੱਥਿਆਂ ਨੇ ਗੁਰਬਾਨੀ ਅਤੇ ਕਥਾਵਾਚਕ ਭਾਈ ਸਾਹਿਬ ਸਿੰਘ ਮਾਰਕੰਡਾ ਨੇ ਸਿੱਖ ਕੇਲੈਂਡਰ ਦੀ ਜ਼ਰੂਰਤ ਅਤੇ ਉਸਦੇ ਕਾਰਜਾਂ ਬਾਰੇ ਸੰਗਤਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਤੇ ਪੰਥ ਪ੍ਰਸਿੱਧ ਹਜੂਰੀ ਰਾਗੀ ਜੱਥੇ ਸ੍ਰੀ ਦਰਬਾਰ ਸਾਹਿਬ ਭਾਈ ਰਣਧੀਰ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਅਮਰਜੀਤ ਸਿੰਘ ਪਟਿਆਲਾ ਵਾਲੇ ਅਤੇ ਭਾਈ ਚਮਨਜੀਤ ਸਿੰਘ ਲਾਲ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਤੇ ਨਵਾਂ ਨਾਨਕਸ਼ਾਹੀ ਕੇਲੈਂਡਰ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਰਾਗੀ ਭਾਈ ਗੁਰਦੇਵ ਸਿੰਘ, ਭਾਈ ਮਨੋਹਰ ਸਿੰਘ ਅਤੇ ਮੈਂਬਰ ਇੰਦਰਜੀਤ ਸਿੰਘ ਮੌਂਟੀ, ਪਰਮਜੀਤ ਸਿੰਘ ਚੰਢੋਕ, ਗੁਰਬਚਨ ਸਿੰਘ ਚੀਮਾ ਅਤੇ ਰਵੈਲ ਸਿੰਘ ਆਦਿਕ ਨੇ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉਚੱਤਾ ਨੂੰ ਬਰਕਰਾਰ ਰੱਖਣ ਦਾ ਭਰੋਸਾ ਦਿੱਤਾ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ …

Leave a Reply