ਨਵਾਂਸ਼ਹਿਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ
ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 882 ਵਿਅਕਤੀਆਂ ਦੇ ਮੌਕੇ ’ਤੇ ਹੀ ਕੋਵਿਡ ਟੈਸਟ ਕਰਵਾਏ ਗਏ।
ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਬਗੈਰ ਮਾਸਕ ਘੁੰਮ ਰਹੇ 65 ਵਿਅਕਤੀਆਂ ਦੇ ਅੱਜ ਚਲਾਨ ਕੱਟੇ ਗਏ ਹਨ।ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਸਪੀਕਰਾਂ ਰਾਹੀਂ ਅਨਾਊਂਮੈਂਟ ਕਰਵਾ ਕੇ ਲੋਕਾਂ ਨੂੰ ਮਾਸਕ ਲਗਾਉਣ ਅਤੇ ਇਸ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਟ੍ਰੈਫਿਕ ਸਟਾਫ ਰਾਹੋਂ ਦੇ ਇੰਚਾਰਜ ਏ.ਐਸ.ਆਈ ਗੁਰਮੇਲ ਸਿੰਘ ਵੱਲੋਂ ਜਾਡਲਾ ਟੀ-ਪੁਆਇੰਟ ਰਾਹੋਂ ਵਿਖੇ ਬਿਨਾਂ ਮਾਸਕ ਤੋਂ ਘੁੰਮ ਰਹੇ ਵਿਅਕਤੀਆਂ ਨੂੰ ਮੁਫ਼ਤ ਮਾਸਕ ਵੀ ਵੰਡੇ ਗਏ ਅਤੇ ਮਾਸਕ ਲਗਾ ਕੇ ਹੀ ਘਰਾਂ ਤੋਂ ਬਾਹਰ ਆਉਣ ਦੀ ਹਦਾਇਤ ਕੀਤੀ ਗਈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਜੋ ਵੀ ਵਿਅਕਤੀ ਬਗੈਰ ਮਾਸਕ ਤੋਂ ਘੁੰਮਦਾ ਵੇਖਿਆ ਗਿਆ, ਉਸ ਦਾ ਮੌਕੇ ’ਤੇ ਹੀ ਕੋਵਿਡ ਟੈਸਟ ਕਰਨ ਦੇ ਨਾਲ-ਨਾਲ ਜ਼ੁਰਮਾਨਾ ਵੀ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media