ਧੂਰੀ, 24 ਮਾਰਚ (ਪ੍ਰਵੀਨ ਗਰਗ) – ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਹੈ।ਜਿਸ ਦੇ ਚਲਦਿਆਂ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਧੂਰੀ ਵਪਾਰ ਮੰਡਲ ਧੂਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਨਾਲ ਮੁਲਾਕਾਤ ਕਰਕੇ ਭਾਰਤ ਬੰਦ ਨੂੰ ਸਫਲ ਬਨਾਉਣ ਲਈ ਅਪੀਲ ਕੀਤੀ।ਵਪਾਰੀ ਆਗੂਆਂ ਪਵਨ ਗਰਗ, ਵਿਕਾਸ ਜੈਨ, ਨਰੇਸ਼ ਕੁਮਾਰ ਮੰਗੀ ਅਤੇ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ ਨੇ ਕਿਸਾਨ ਅੰਦੋਲਨ ਦਾ ਪੱਖ ਪੂਰਦਿਆਂ ਉਹਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਵਪਾਰੀਆਂ ਅਤੇ ਆੜਤੀਆਂ ਵੱਲੋਂ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਕਿਸਾਨਾਂ ਨੂੰ 26 ਮਾਰਚ ਨੂੰ ਭਾਰਤ ਬੰਦ ਸਫਲ ਬਣਾਉਣ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇਗਾ।ਕਿਸਾਨ ਆਗੂਆਂ ਨੇ ਵਪਾਰੀਆਂ ‘ਤੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ 2400/- ਰੁਪਏ ਸਲਾਨਾ ਡਿਵੈਲਪਮੈਂਟ ਟੈਕਸ ਦੀ ਨਿਖੇਧੀ ਵੀ ਕੀਤੀ।
ਇਸ ਮੌਕੇ ਕਿਸਾਨ ਆਗੂ ਨਰੰਜਣ ਸਿੰਘ ਦੋਹਲਾ, ਨਾਜਮ ਸਿੰਘ, ਅਮਰੀਕ ਸਿੰਘ ਕਾਂਝਲਾ, ਜਰਨੈਲ ਸਿੰਘ ਜਹਾਂਗੀਰ, ਸੁਖਵੰਤ ਸਿੰਘ ਭਸੌੜ, ਮਹਿੰਦਰ ਸਿੰਘ ਬੁਗਰਾ, ਗੁਰਚਰਨ ਸਿੰਘ ਅਤੇ ਹਰਦੇਵ ਸਿੰਘ ਘਨੌਰੀ ਆਦਿ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …