Sunday, June 15, 2025
Breaking News

26 ਮਾਰਚ ਨੂੰ ਕਿਸੇ ਵੀ ਤਰ੍ਹਾਂ ਦੇ ਹਥਿਆਰ ਲੈ ਕੇ ਆਉਣ ਜਾਣ ‘ਤੇ ਪਾਬੰਦੀ

ਪਠਾਨਕੋਟ, 25 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਸੰਯਮ ਅਗਰਵਾਲ ਨੇ ਇੱਕ ਹੁਕਮ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ 2021 ਨੂੰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸੇ ਵੀ ਪ੍ਰਕਾਰ ਦੇ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ ਲਗਾਈ ਹੈ।ਜਾਰੀ ਹੁਕਮ ਵਿੱਚ ਉਨਾਂ ਕਿਹਾ ਹੈ ਕਿ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਅਮਨ ਕਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਾਬਤਾ ਫੋਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਇਹ ਪਾਬੰਦੀ ਲਗਾਈ ਹੈ।ਜਿਸ ਤਹਿਤ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ 26 ਮਾਰਚ 2021 ਨੂੰ ਕੋਈ ਵੀ ਵਿਅਕਤੀ ਜਿਸ ਕੋਲ ਕਿਸੇ ਵੀ ਪ੍ਰਕਾਰ ਦਾ ਲਾਇਸੰਸੀ ਹਥਿਆਰ ਹੈ, ਉਹ ਅਪਣਾ ਹਥਿਆਰ ਲੈ ਕੇ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆ-ਜਾ ਨਹੀਂ ਸਕੇਗਾ।
                 ਉਨ੍ਹਾਂ ਕਿਹਾ ਕਿ ਇਹ ਹੁਕਮ ਭਾਰਤੀ ਸੈਨਾ, ਪੰਜਾਬ ਪੁਲਿਸ ਦੇ ਜਵਾਨਾਂ, ਰੇਲਵੇ ਪੁਲਿਸ ਦੇ ਜਵਾਨਾਂ, ਏਅਰ ਫੋਰਸ ਸੈਨਾ, ਪੈਰਾ ਮਿਲਟਰੀ ਫੋਰਸਿਜ਼, ਪੈਸਕੋ ਦੇ ਜਵਾਨਾਂ, ਜੀ.ਆਰ.ਪੀ ਜਵਾਨਾ ਅਤੇ ਵੱਖ-ਵੱਖ ਬੈਂਕਾਂ/ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਦੇ ਸੁਰੱਖਿਆ ਕਾਮਿਆਂ ‘ਤੇ ਲਾਗੂ ਨਹੀਂ ਹੋਣਗੇ।
                  ਇਹ ਹੁਕਮ 26 ਮਾਰਚ 2021 ਨੂੰ ਸਵੇਰੇ 5 ਵਜੇ ਤੋਂ ਰਾਤ 12 ਵਜੇ ਤੱਕ ਲਾਗੂ ਰਹਿਣਗੇ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …