Thursday, August 27, 2026

ਔਜਲਾ ਦੀ ਮੰਗ ‘ਤੇ ਕੇਂਦਰੀ ਮੰਤਰੀ ਕਿਰਨ ਰਿਜਿਜ਼ੂ ਦਾ ਭਰੋਸਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਬਣੇਗਾ ਨੌਵੇਂ ਪਾਤਸ਼ਾਹ ਦੇ ਨਾਂ ‘ਤੇ ਖੇਡ ਅਤੇ ਵੈਲਨੈਸ ਸੈਂਟਰ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਲੋਕ ਸਭਾ ਵਿਚ ਬੋਲਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ ‘ਤੇ ਸਪੋਰਟਸ ਐਂਡ ਵੈਲਨੈਸ ਸੈਂਟਰ ਖੋਲਣ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅੰਤਰਰਾਸ਼ਟਰੀ ਪੱਧਰ ਦੇ ਖੇਡ ਸਟੇਡੀਅਮ ਬਣਾਉਣ ਦੀ ਮੰਗ ਕੀਤੀ ਸੀ।ਉਨ੍ਹਾਂ ਨੇ ਸਬੰਧਤ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਕਿਹਾ ਸੀ ਕਿ ਅੰਮ੍ਰਿਤਸਰ ਨੇ ਅਜ਼ਾਦੀ ਤੋਂ ਪਹਿਲਾਂ ਤੇ ਬਾਅਦ ਕ੍ਰਿਕਟ ਦੇ ਖੇਤਰ ਵਿੱਚ ਨਾਮਵਰ ਖਿਡਾਰੀ ਪੈਦਾ ਕੀਤੇ ਜਿਸ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਵਿਚ ਅੰਤਰਰਾਸ਼ਟਰੀ ਪੱਧਰ ਦਾ ਖੇਡ ਸਟੇਡੀਅਮ ਬਨਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਦੇਸ਼ ਦੇ ਮਾਨ ਸਨਮਾਨ ਅਤੇ ਗੌਰਵ ਵਿੱਚ ਵਾਧਾ ਕਰਨ ਲਈ ਹੋਰ ਖਿਡਾਰੀ ਪੈਦਾ ਕੀਤੇ ਜਾਣ।ਉਹਨਾਂ ਨੇ ਕਿਹਾ ਕਿ ਇਸ ਸਬੰਧੀ ਮਾਨਯੋਗ ਕੇਂਦਰੀ ਮੰਤਰੀ ਕਿਰਨ ਰਿਜਿਜ਼ੂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਉਹਨਾਂ ਦੀ ਮੰਗ ‘ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕਰਕੇ ਇਸ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕਰਨਗੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …