Wednesday, July 29, 2026

ਸ਼੍ਰੀਮਤੀ ਇੰਦਰਾ ਗਾਂਧੀ ਨੂੰ ਬਲਿਦਾਨ ਦਿਵਸ ਮੌਕੇ ਸ਼ਰਧਾਂਜਲੀ ਅਰਪਿਤ

PPN31101424
ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਕਾਂਗਰਸ ਦਿਹਾਤੀ ਦਫਤਰ ਵਿੱਖੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਸ. ਗੁਰਜੀਤ ਸਿੰਘ ਔਜਲਾ ਦੀ ਅਗਵਾਈ ਵਿੱਚ ਬਲਿਦਾਨ ਦਿਵਸ ਮੌਕੇ ਸਵ. ਸ਼੍ਰੀਮਤੀ ਇੰਦਰਾ ਗਾਂਧੀ ਦੀ ਫੋਟੋ ‘ਤੇ ਫੁੱਲਮਾਲਾ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ ਗਈ।ਸ. ਔਜਲਾ ਨੇ ਕਿਹਾ ਕਿ ਸਾਨੂੰ ਸ਼੍ਰੀਮਤੀ ਇੰਦਰਾ ਗਾਂਧੀ ਜੀ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹਿਦਾ ਹੈ ਕਿਉਂਕਿ ਉਹ ਹਮੇਸ਼ਾ ਹੀ ਗਰੀਬਾਂ ਅਤੇ ਕਮਜੋਰਾਂ ਦੇ ਹਮੇਸ਼ਾ ਹਮਦਰਦ ਰਹੇ ਹਨ।
ਉਨ੍ਹਾਂ ਕਿਹਾ ਕਿ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਸਿੱਖ ਵਿਰੋਧੀ ਦੰਗਾਂ ਪੀੜਤਾਂ ਨੂੰ 5-5 ਲੱਖ ਦੇਣ ਦੇ ਐਲਾਨ ਨੂੰ ਚੰਗਾ ਕਦਮ ਦਸਿਆ।ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਵਲੋਂ ਵੀ ਦੰਗਾ ਪੀੜਤਾਂ ਦੀ ਮਦਦ ਕੀਤੀ ਜਾਂਦੀ ਰਹੀ ਹੈ ਤੇ ਅਕਾਲੀ ਭਾਜਪਾ ਸਰਕਾਰ ਵਲੋਂ ਕੇਂਦਰ ਸਰਕਾਰ ਤੋਂ ਲਿਆਂਦੀ ਜਾਂਦੀ ਰਾਸ਼ੀ ਲੋਕਾਂ ਤੱਕ ਨਹੀ ਪਹੁੰਚਾਈ ਜਾਂਦੀ ਗਈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੰਗਾ ਪੀੜਤਾਂ ਲਈ ਜਾਰੀ ਕੀਤੀ ਜਾ ਰਹੀ ਰਾਸ਼ੀ ਨਿਰਪੱਖ ਏਜੰਸੀ ਦੁਆਰਾ ਲੋਕਾਂ ਤੱਕ ਪਹੁੰਚਾਈ ਜਾਵੇ।ਉਨ੍ਹਾਂ ਮੰਗ ਕੀਤੀ ਕਿ ਜਿਹੜੇ ਅੱਤਵਾਦ ਦੇ ਸਮੇਂ ਦੋਰਾਨ ਪੰਜਾਬ ਵਿੱਚ ਨਿਰਦੋਸ਼ ਪੰਜਾਬੀਆਂ ਦੀਆਂ ਜਾਨਾਂ ਗਈਆਂ ਹਨ ਜਿਸ ਵਿੱਚ ਸਾਰੇ ਧਰਮਾਂ ਦੇ ਲੋਕ ਸਨ ਨੂੰ ਵੀ ਵਿਤੀ ਸਹਾਇਤਾ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕੀਮਤੀ ਜਾਨਾਂ ਗੁਆ ਕੇ ਅਤੇ ਪੰਜਾਬ ਦੀ ਸ਼ਾਤੀ ਸਥਾਪਿਤ ਹੋਈ ਸੀ ।
ਉਨ੍ਹਾਂ 31 ਅਕਤੂਬਰ ਵਾਲੇ ਦਿਨ ਇੰਦਰਾ ਗਾਂਧੀ ਦੇ ਕਾਤਲਾਂ ਦੇ ਪਰਿਵਾਰਾਂ ਨੂੰ ਸ਼੍ਰੀ ਹਰਿਮੰਦਰ ਸਾਹਿਬ ਵਿੱਖੇ ਸਨਮਾਨਿਤ ਕੀਤੇ ਜਾਣ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਹ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਦੇਖ ਰੇਖ ਵਿੱਚ ਪੰਜਾਬ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇਸ਼ਾਰਿਆਂ ‘ਤੇ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਖਤਮ ਕਰਨ ਵਾਲਿਆਂ ਦੇ ਕਾਤਲਾਂ ਨੂੰ ਸ਼੍ਰੀ ਦਰਬਾਰ ਸਾਹਿਬ ਵਿੱਖੇ ਸਨਮਾਨਿਤ ਕੀਤੇ ਜਾਣ ‘ਤੇ ਬੀ.ਜੇ.ਪੀ. ਆਪਣਾ ਸਟੈਂਡ ਸਪਸ਼ਟ ਕਰੇ।
ਐਨ.ਓ.ਸੀ. ਦੇ ਮੁੱਦੇ ‘ਤੇ ਬੋਲਦਿਆਂ ਸ. ਔਜਲਾ ਨੇ ਲੋਕਲਬਾਡੀ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਨਬਜ਼ ਨੂੰ ਸੱਮਝਣ ਉਨ੍ਹਾ ਐਨ.ਓ.ਸੀ. ਲਈ ਲੋਕਾਂ ਨੂੰ 1 ਸਾਲ ਦਾ ਸਮਾਂ ਦੱਸਕੇ ਤਿੰਨ ਮਹੀਨੇ ਦਾ ਸਮਾਂ ਦਿੱਤਾ ਜਾਣਾ ਵਾਪਰੀਆਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਦਾ ਵਾਜਪਾਈ ਦੀ ਸਰਕਾਰ ਸਮੇਂ 5 ਸਾਲ ਵਿੱਚ ਕਣਕ ਦਾ 50 ਰੁਪਏ ਵਾਧਾ ਕੀਤਾ ਗਿਆ ਸੀ ਤੇ ਯੂ.ਪੀ.ਏ. ਸਰਕਾਰ ਵਲੋਂ 10 ਸਾਲਾਂ (2004 ਤੋਂ 2013) ਤੱਕ ਕਣਕ ਦਾ 645 ਰੁਪਏ ਦੇ ਕਰੀਬ ਮੁੱਲ ਵਧਾਇਆ ਗਿਆ ਸੀ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply