Thursday, March 19, 2026

ਪੰਜਾਬ ਸਰਕਾਰ ਵੱਲੋਂ ਵਰਚੂਅਲ ਪ੍ਰੋਗਰਾਮ ਕਰਵਾ ਕੇ ਬਹੁਪੱਖੀ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਸ਼ੁਭਆਰੰਭ

ਪਠਾਨਕੋਟ, 25 ਮਾਰਚ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਰਵਪੱਖੀ ਵਿਕਾਸ ਲਈ ਕਈ ਬੁਨਿਆਦੀ ਢਾਂਚਾ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਰਚੂਅਲ ਪ੍ਰੋਗਰਾਮ ਕਰਵਾਇਆ ਗਿਆ।ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਵੱਖ-ਵੱਖ ਸਥਾਨਾਂ ਤੇ ਆਨਲਾਈਨ ਪ੍ਰੋਗਰਾਮ ਆਯੋਜਿਤ ਕੀਤੇ ਗਏ।ਜਿਨ੍ਹਾਂ ਪ੍ਰੋਗਰਾਮਾਂ ਵਿੱਚ ਜਿਲ੍ਹਾ ਅਧਿਕਾਰੀਆਂ ਅਤੇ ਆਮ ਜਨਤਾ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।
                     ਜਿਕਰਯੋਗ ਹੈ ਕਿ ਸਰਕਾਰ ਵੱਲੋਂ ਪੇਡੂ ਖੇਤਰਾਂ ਵਿੱਚ ਤੰਦਰੁਸਤ ਸਿਹਤ ਕੇਂਦਰ ਸਥਾਪਤ ਕਰਨ ਤੋਂ ਬਾਅਦ ਹੁਣ ਸਹਿਰਾਂ ਅੰਦਰ ਸਲੱਮ ਖੇਤਰਾਂ ਵਿੱਚ ਅਜਿਹੇ ਸਿਹਤ ਕੇਂਦਰ ਸਥਾਪਿਤ ਕੀਤੇ ਜਾਣੇ ਹਨ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਦੇਸ਼ ਵਿੱਚ ਪਹਿਲੀ ਕਿਸਮ ਦੀ ਪਹਿਲਕਦਮੀ ਹੈ ਅਤੇ ਉਨ੍ਹਾਂ ਨੂੰ ਬਹੁਤ ਉਮੀਦ ਹੈ ਕਿ ਇਹ ਕੇਂਦਰ ਜਿਲ੍ਹੇ ਦੇ ਸਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਹਰੇਕ ਨਿਵਾਸੀ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ।
                 ਇਸੇ ਹੀ ਤਰ੍ਹਾਂ ਜਿਲ੍ਹੇ ਅੰਦਰ ਆਯੋਜਿਤ ਪ੍ਰੋਗਰਾਮ ਦੋਰਾਨ ਹਲਕਾ ਭੋਆ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਅੱਜ ਬਹੁਤ ਸਾਰੇ ਪ੍ਰੋਜੈਕਟਾਂ ਦਾ ਇੱਕ ਨਾਲ ਹੀ ਸ਼ੁਭਾਆਰੰਭ ਕੀਤਾ ਗਿਆ ਹੈ, ਜਿਸ ਵਿੱਚ ਨਵੇਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵੀਆਂ ਇਮਾਰਤਾਂ ਸਬ ਤਹਿਸੀਲਾਂ ਦੀਆਂ, ਪੁਲਿਸ ਸਟੇਸ਼ਨਾਂ ਅਤੇ ਹੋਰ ਸਿਹਤ ਕੇਂਦਰਾਂ ਦਾ ਉਦਘਾਟਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆ ਜੋ ਵਾਅਦੇ ਕੀਤੇ ਸਨ ਉਹ ਸਾਰੇ ਜਲਦੀ ਹੀ ਪੂਰੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਨਵੇਂ ਪ੍ਰੋਜੈਕਟਾਂ ਦੇ ਨਾਲ ਨਾਲ ਪੁਰਾਣੀਆਂ ਇਮਾਰਤਾਂ ਦੀ ਦੇਖ-ਰੇਖ ਵੱਲ ਵੀ ਜਲਦੀ ਹੀ ਧਿਆਨ ਦੇ ਕੇ ਇਨ੍ਹਾਂ ਇਮਾਰਤਾਂ ਦੀ ਦੇਖ ਰੇਖ ਕੀਤੀ ਜਾਵੇਗੀ।ਉਨ੍ਹਾਂ ਵੱਲੋਂ ਅੱਜ ਦੇ ਵਰਚੂਅਲ ਪ੍ਰੋਗਰਾਮਾਂ ਦੋਰਾਨ ਨਵੇਂ ਸ਼ੁਰੂ ਕੀਤੇ ਪ੍ਰੋਜੈਕਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …