ਨਵਾਂਸ਼ਹਿਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵੱਲੋਂ ਨਵਾਂਸ਼ਹਿਰ ਨਾਲ
ਸਬੰਧਤ 80 ਫੀਸਦੀ ਦਿਵਿਆਂਗ ਲੈਕਚਰਾਰ ਪੂਜਾ ਸ਼ਰਮਾ ਨੂੰ ਵਿਸ਼ੇਸ਼ ਪ੍ਰਾਪਤੀਆਂ ਲਈ ਸਟੇਟ ਐਵਾਰਡ ਨਾਲ ਸਨਮਾਨਿਤ ਕਰਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਵੱਡੇ ਮਾਣ ਵਾਲੀ ਗੱਲ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਲੈਕਚਰਾਰ ਪੂਜਾ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਜ਼ਿਲ੍ਹੇ ਦੇ ਹੋਰਨਾਂ ਦਿਵਿਆਂਗ ਵਿਅਕਤੀਆਂ ਨੂੰ ਵੀ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਣਾ ਮਿਲੇਗੀ।ਉਨਾਂ ਕਿਹਾ ਕਿ ਪੂਜਾ ਸ਼ਰਮਾ ਵੱਲੋਂ ਦਿਵਿਆਂਗ ਹੋਣ ਦੇ ਬਾਵਜ਼ੂਦ ਜਿਸ ਤਰ੍ਹਾਂ ਦ੍ਰਿੜ ਇਰਾਦੇ ਨਾਲ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਭਰਪੂਰ ਯੋਗਦਾਨ ਪਾਇਆ ਜਾ ਰਿਹਾ ਹੈ, ਉਹ ਲਾਮਿਸਾਲ ਹੈ।ਪੂਜਾ ਸ਼ਰਮਾ ਵੱਲੋਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਦਾ ਤਹਿ-ਦਿਲੋਂ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੀਤੇ ਕੱਲ੍ਹ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿਸ਼ੇਸ਼ ਪ੍ਰਾਪਤੀਆਂ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਯੋਗਦਾਨ ਦੇਣ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਸਟੇਟ ਐਵਾਰਡਾਂ ਨਾਲ ਸਨਮਾਨਿਆ ਗਿਆ, ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਦੀ ਅੰਗਰੇਜ਼ੀ ਵਿਸ਼ੇ ਦੀ ਲੈਕਚਰਾਰ ਪੂਜਾ ਸ਼ਰਮਾ ਵੀ ਸ਼ਾਮਲ ਹੈ।ਇਹ ਐਵਾਰਡ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਰੁਨਾ ਚੌਧਰੀ ਵੱਲੋਂ ਪ੍ਰਦਾਨ ਕੀਤੇ ਗਏ।ਐਵਾਰਡ ਵਿੱਚ ਸਰਟੀਫਿਕੇਟ ਤੋਂ ਇਲਾਵਾ 10 ਹਜ਼ਾਰ ਰੁਪਏ ਦੀ ਰਾਸ਼ੀ ਸ਼ਾਮਲ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media