Saturday, October 31, 2026

ਸ਼ਨੀਵਾਰ ਨੂੰ ਸਵੇਰੇ 11 ਤੋਂ 12 ਵਜੇ ਤੱਕ ਚੁੱਪੀ ਧਾਰ ਕੇ ਕੋਵਿਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਦਿਓ ਸ਼ਰਧਾਂਜਲੀ – ਡੀ.ਸੀ

ਸੜਕੀ ਆਵਾਜਾਈ ਕਰਨ ਤੋਂ ਵੀ ਇਸ ਸਮੇਂ ਦੌਰਾਨ ਕੀਤਾ ਜਾਵੇ ਗੁਰੇਜ਼

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨੀਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਕਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਕੀਤੀ ਅਪੀਲ ਦੇ ਮੱਦੇਨਜਰ 27 ਮਾਰਚ ਨੂੰ ਅੰਮ੍ਰਿਤਸਰ ਜ਼ਿਲੇ ਵਿਚ ਵੀ ਲੋਕਾਂ ਵਲੋਂ ਕਰੋਨਾ ਕਾਲ ਵਿੱਚ ਵਿਛੋੜਾ ਦੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ।ਇਸ ਸਬੰਧੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਭ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਨੂੰ 11 ਤੋਂ 12 ਵਜੇ ਤੱਕ ਮੋਨ ਧਾਰ ਕੇ ਉਨਾਂ ਲੋਕਾਂ ਨੂੰ ਯਾਦ ਕਰਨ ਜੋ ਕਰੋਨਾ ਖਿਲਾਫ ਜੰਗ ਦੌਰਾਨ ਇਸ ਫਾਨੀ ਦੁਨੀਆਂ ਤੋਂ ਚਲੇ ਗਏ ਹਨ।ਇਸ ਵਿਚ ਸਮਾਜਿਕ ਸੰਗਠਨ ਵੀ ਸਹਿਯੋਗ ਕਰਨਗੇ।ਉਨਾਂ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੜਕੀ ਆਵਾਜਾਈ ਕਰਨ ਤੋਂ ਵੀ ਗੁਰੇਜ਼ ਕੀਤਾ ਜਾਵੇ।
                         ਖਹਿਰਾ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਜਰੂਰੀ ਸਾਵਧਾਨੀਆਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਹੈ।ਉਨਾਂ ਨੇ ਕਿਹਾ ਕਿ ਹਰ ਸਮੇਂ ਮਾਸਕ ਪਾ ਕੇ ਰੱਖੋ, ਸਮਾਜਿਕ ਦੂਰੀ ਰੱਖੋ ਅਤੇ ਵਾਰ ਵਾਰ ਹੱਥ ਧੋਂਦੇ ਰਹੋ, ਇਸ ਨਾਲ ਅਸੀਂ ਕਰੋਨਾ ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਾਂਗੇ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਵੀ ਇਹ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੌਰਾਨ ਮਾਰੇ ਗਏ ਲੋਕਾਂ ਨੂੰ ਆਪਣੇ ਆਪਣੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰ ਕੇ ਸ਼ਨੀਵਾਰ ਨੂੰ 11 ਤੋਂ 12 ਵਜੇ ਤੱਕ ਚੁੱਪੀ ਧਾਰ ਕੇ ਸ਼ਰਧਾਂਜਲੀ ਦੇਣ ਅਤੇ ਇਸ ਇੱਕ ਘੰਟੇ ਦੌਰਾਨ ਸੜਕੀ ਆਵਾਜਾਈ ਤੋਂ ਗੁਰੇਜ਼ ਕੀਤਾ ਜਾਵੇ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …