Wednesday, October 28, 2026

ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਅਤੇ ਕੌਂਸਲਰ ਰੀਨਾ ਰਾਣੀ ਨੇ ਲਗਵਾਈ ਕੋਰੋਨਾ ਵੈਕਸੀਨ

ਸੰਗਰੂਰ, 28 ਮਾਰਚ (ਜਗਸੀਰ ਲੌਂਗੋਵਾਲ) – ਸਮਾਜ ਸੇਵੀ, ਸੀਨੀਅਰ ਕਾਂਗਰਸੀ ਆਗੂ, ਮਾਰਕੀਟ ਕਮੇਟੀ ਚੀਮਾ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਅਤੇ ਉਨ੍ਹਾਂ ਦੀ ਧਰਮ ਪਤਨੀ ਲੌਂਗੋਵਾਲ ਦੇ ਵਾਰਡ ਨੰਬਰ 7 ਤੋਂ ਕੌਂਸਲਰ ਸ਼੍ਰੀਮਤੀ ਰੀਨਾ ਰਾਣੀ ਨੇ ਸਥਾਨਕ ਸਿਵਲ ਹਸਪਤਾਲ ਵਿੱਚ ਪਹੁੰਚ ਕੇ ਕੋਰੋਨਾ ਵੈਕਸੀਨ ਦੀ ਡੋਜ਼ ਲਗਵਾਈ।ਇਥੇ ਗੱਲਬਾਤ ਕਰਦਿਆਂ ਅਸੋਕ ਕੁਮਾਰ ਬਬਲੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਰੋਨਾ ਦੀ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ।ਜਿਸ ਨਾਲ ਇਸ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।ਉਨਾਂ ਕੋਰੋਨਾ ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।

Check Also

ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …