ਕਪੂਰਥਲਾ, 28 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵੱਖ-ਵੱਖ
ਸਿੱਖਿਆ ਸੰਸਥਾਵਾਂ ਵਿੱਚ ਕਰਵਾਏ ਜਾ ਰਹੇ ਮੁਕਾਬਲਿਆਂ ਤਹਿਤ ਯੂਨੀਵਰਸਿਟੀ ਕਾਲਜ਼ ਮਿਠੜਾ ਵਿਖੇ ਆਨਲਾਈਨ ਅੰਤਰ ਕਾਲਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।
ਮੁਕਾਬਲੇ ਵਿਚ 5 ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਗੁਰੂ ਸਾਹਿਬ ਜੀ ਦੇ ਜੀਵਨ, ਬਾਣੀ, ਸ਼ਹਾਦਤ ਤੇ ਸਿੱਖ ਧਰਮ ਵਿੱਚ ਉਨ੍ਹਾਂ ਦੇ ਲਾਸਾਨੀ ਯੋਗਦਾਨ ਦੇ ਵਿਸ਼ੇ ‘ਤੇ ਪੋਸਟਰ ਬਣਾਏ।
ਕਾਲਜ਼ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਯੂਨੀਵਰਸਿਟੀ ਕਾਲਜ ਮਿੱਠੜਾ ਵਲੋਂ ਪੰਜਾਬ ਸਰਕਾਰ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਗੁਰੂ ਸਾਹਿਬ ਜੀ ਨੂੰ ਸਮਰਪਿਤ ਇਹ ਤੀਜ਼ਾ ਮੁਕਾਬਲਾ ਸੀ।ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਮਹਾਨ ਇਤਿਹਾਸ ਨਾਲ ਜੋੜਨ ਵਿੱਚ ਸਹਾਈ ਹੁੰਦੇ ਹਨ।
ਪੋਸਟਰ ਬਣਾਉਣ ਦੇ ਮੁਕਾਬਲਿਆਂ ਵਿੱਚ ਖਾਲਸਾ ਕਾਲਜ ਫਾਰ ਵੁਮੈਨ ਅੰਮ੍ਰਿਤਸਰ ਦੀ ਵਿਦਿਆਰਥਣ ਪਵਨਦੀਪ ਕੌਰ ਤੇ ਗੁਰਲੀਨ ਕੌਰ, ਪੰਜਾਬ ਯੂਨੀਵਰਸਿਟੀ ਸਵਾਮੀ ਸਰਵਾਨੰਦ ਗਿਰੀ ਖੇਤਰੀ ਕੈਂਪਸ ਹੁਸ਼ਿਆਰਪੁਰ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਕੀਤਾ।ਗਗਨਦੀਪ ਕੌਰ, ਫਾਜ਼ਿਜਲਕਾ ਨੇ ਦੂਜਾ ਤੇ ਸ਼ੀਤਲ ਸ਼ਰਮਾ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਦੀ ਵਿਦਿਆਰਥਣ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਜਗਸੀਰ ਸਿੰਘ ਸ਼ੋਸ਼ੋਲੋਜ਼ੀ ਵਿਭਾਗ ਤੇ ਡਾ. ਗੁਰਪ੍ਰੀਤ ਕੌਰ ਕਾਮਰਸ ਵਿਭਾਗ ਦਾ ਮੁਕਾਬਲੇ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ‘ਚ ਅਹਿਮ ਯੋਗਦਾਨ ਰਿਹਾ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media