ਸਿਵਲ ਸਰਜਨ ਨੇ ਜ਼ਿਲ੍ਹੇ ਅੰਦਰ ਕੋਵਿਡ-19 ਕੇਸਾਂ ਦੀ ਗਿਣਤੀ ਵਧਣ `ਤੇ ਲੋਕਾਂ ਨੂੰ ਕੀਤਾ ਸੁਚੇਤ
ਨਵਾਂਸ਼ਹਿਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਦੇ ਦਿਨੋ-ਦਿਨ ਵਧ ਰਹੇ
ਕੇਸਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਮੌਜ਼ੂਦਾ ਹਾਲਾਤਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਹੋਰ ਸੁਚੇਤ ਹੋਣ ਦੀ ਲੋੜ ਹੈ ਅਤੇ ਮਾਸਕ ਲਾਜ਼ਮੀ ਤੌਰ `ਤੇ ਪਹਿਨਣ ਤੋਂ ਇਲਾਵਾ ਦੂਸਰੀਆਂ ਸਾਵਧਾਨੀਆਂ ਅਪਣਾਉਣ ਦੀ ਜਰੂਰਤ ਹੈ।
ਡਾ ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਜਿ਼ਲ੍ਹੇ ਅੰਦਰ ਕੋਵਿਡ-19 ਕੇਸਾਂ ਅਤੇ ਮੌਤਾਂ ਦੀ ਗਿਣਤੀ ਦਿਨ-ਬ-ਦਿਨ ਵਧ ਰਹੀ ਹੈ।ਇਸ ਲਈ ਜਰੂਰਤ ਹੈ ਕਿ ਅਸੀਂ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰੀਏ।ਡਾ. ਕਪੂਰ ਨੇ ਅੱਗੇ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਲੋਕਾਂ ਨੇ ਮਾਸਕ ਦੀ ਵਰਤੋਂ ਬਿਲਕੁੱਲ ਤਿਆਗ ਦਿੱਤੀ ਹੈ, ਜੋ ਬਿਮਾਰੀ ਦੇ ਵਧਣ ਦਾ ਮੁੱਖ ਕਾਰਨ ਬਣ ਰਹੀ ਹੈ।
ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਸਕ ਲਾਜ਼ਮੀ ਤੌਰ ‘ਤੇ ਪਹਿਨਿਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਤਾ ਜਾਵੇ।1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਦਿੱਤੀ ਜਾਏਗੀ ਕੋਵਿਡ-19 ਵੈਕਸੀਨ।ਇਸ ਤੋਂ ਪਹਿਲਾਂ 45 ਸਾਲ ਤੋਂ ਵਧ ਉਮਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਹੀ ਮੁਫ਼ਤ ਵੈਕਸੀਨ ਦਿੱਤੀ ਜਾਂਦੀ ਸੀ।
Punjab Post Daily Online Newspaper & Print Media