ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਅੱਜ ਵੈਕਸੀਨੇਸ਼ਨ ਮੁਹਿੰਮ ਲਈ ਸੱਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ
ਦੀਪਤੀ ਉਪਲ ਤੇ ਐਸ.ਐਸ.ਪੀ ਸ੍ਰੀਮਤੀ ਕੰਵਰਦੀਪ ਕੌਰ ਵਲੋਂ ਕੀਤੀ ਗਈ ਅਪੀਲ ‘ਤੇ ਆੜ੍ਹਤੀਆਂ, ਹੋਟਲ ਮਾਲਕਾਂ ਤੇ ਹੋਰਨਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਮੌਕੇ ’ਤੇ ਹੀ ਵੈਕਸੀਨੇਸ਼ਨ ਟੀਮ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 20 ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ।
ਡਿਪਟੀ ਕਮਿਸ਼ਨਰ ਵਲੋਂ ਟੀਕਾਕਰਨ ਕਰਵਾਉਣ ਵਾਲਿਆਂ ਨਾਲ ਸਮੂਹਿਕ ਤਸਵੀਰ ਵੀ ਖਿਚਵਾਈ ਗਈ। ਉਨ੍ਹਾਂ ਟੀਕਾਕਰਨ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਬਾਕੀ ਲੋਕਾਂ ਨੂੰ ਵੀ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media