ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਸਸਟੋਬਾਲ ਐਸੋਸੀਏਸ਼ਨ ਪੰਜਾਬ ਅਤੇ ਸਸਟੋਬਾਲ ਐਸੋਸੀਏਸ਼ਨ ਸੰਗਰੂਰ ਵਲੋਂ ਆਲ ਇੰਡੀਆ ਇੰਡੀਆ ਸਸਟੋਬਾਲ
ਚੈਂਪੀਅਨਸ਼ਿਪ ਸੀਨੀਅਰ ਅਤੇ ਜੂਨੀਅਰ (ਮੁੰਡੇ ਅਤੇ ਕੁੜੀਆਂ) 26, 27 ਅਤੇ 28 ਮਾਰਚ ਨੂੰ ਸ਼ਹੀਦ ਊਧਮ ਸਿੰਘ ਓਲਿੰਪਿਕ ਸਟੇਡੀਅਮ ਸੁਨਾਮ ਵਿਖੇ ਕਰਵਾਈ ਗਈ।ਇਸ ਚੈਂਪੀਅਨਸ਼ਿਪ ਵਿੱਚ ਮੈਡਮ ਥਿੰਦ ਬਾਜਵਾ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਵਾਈ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ।ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਮੈਡਮ ਬਾਜਵਾ ਨੇ ਕਿਹਾ ਕਿ ਜਿੱਤ ਅਤੇ ਹਾਰ ਇੱਕ ਹੀ ਸਿੱਕੇ ਦੇ ਦੋ ਪਹਿਲੂ ਹਨ ਅਤੇ ਜਿੱਤਣ ਅਤੇ ਹਾਰਨ ਨਾਲੋਂ ਵੱਧ ਮਹੱਤਵਪੂਰਨ ਹੈ ਖੇਡਾਂ ਵਿਚ ਭਾਗ ਲੈਣਾ ਅਤੇ ਸਪੋਰਟਸਮੈਨ ਸਪਿਰਟ ਨੂੰ ਕਾਇਮ ਰੱਖਣਾ ਜਰੂਰੀ ਹੈ।
ਇਸ ਮੌਕੇ ਕਾਂਗਰਸ ਦੇ ਸੂਬਾ ਸਕੱਤਰ ਹਰਮਨਦੇਵ ਬਾਜਵਾ,ਹਿੰਮਤ ਬਾਜਵਾ ਵਾਇਸ ਚੇਅਰਮੈਨ ਮਾਰਕੀਟ ਸੰਗਰੂਰ, ਨਿਸ਼ਾਨ ਸਿੰਘ ਟੋਨੀ ਕੌਸਲਰ, ਮੋਨੀ ਨੰਬਰਦਾਰ, ਗੁਰਦੀਪ ਸਿੰਘ, ਰਣਧੀਰ ਸਿੰਘ ਕਲੇਰ, ਮਹਿਕਦੀਪ ਸਿੰਘ, ਬਲਵਿੰਦਰ ਸਿੰਘ, ਪੰਮੀ, ਸਤਪਾਲ ਮਾਹੀ ਖਡਿਆਲ, ਹਰਪਾਲ ਹਾਂਡਾ ਕੌਸਲਰ, ਚਮਕੌਰ ਹਾਂਡਾ ਕੌਸਲਰ, ਬਲਜੀਤ ਕੌਸਲਰ, ਲਾਲੀ ਕੌਸਲਰ, ਮੋਨੀ ਨੰਬਰਦਾਰ, ਗੁਰਦੀਪ ਸਿੰਘ ਅਤੇ ਸਮੂਹ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media