ਧੂਰੀ, 29 ਮਾਰਚ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅਕਾਲੀ ਲੀਡਰਸ਼ਿਪ ਅਤੇ
ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਪੂਰੀ ਲੋੜ ਹੈ।ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹਨ ਅਤੇ ਲੋਕ 2022 ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਨਾਉਣਗੇ ਅਤੇ ਪ੍ਰਸ਼ਾਂਤ ਕਿਸ਼ੋਰ ਵੀ ਇਸ ਵਾਰ ਆਪਣੀਆਂ ਚਾਲਾਂ ਨਾਲ ਪੰਜਾਬ ਦੇ ਲੋਕਾਂ ਨੂੰ ਵਰਗਲਾਉਣ ਵਿੱਚ ਕਾਮਯਾਬ ਨਹੀਂ ਹੋਣਗੇ।ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬ ਵਿੱਚ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਦੇ ਲਟਕਦੇ ਆ ਰਹੇ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰੇਗਾ।ਉਹਨਾਂ ਕਿਹਾ ਕਿ ਵਪਾਰੀਆਂ ਨੂੰ ਕੋਰੋਨਾ ਮਹਾਂਮਾਰੀ ਦੀ ਮਾਰ ਝੱਲਣ ਦੇ ਬਾਵਜ਼ੂਦ ਵੀ ਸਰਕਾਰ ਨੇ 2400 ਰੁਪਏ ਸਲਾਨਾ ਟੈਕਸ ਲਗਾ ਕੇ ਇੱਕ ਵੱਖਰਾ ਬੋਝ ਪਾ ਦਿੱਤਾ ਹੈ।ਜਿਸ ਦਾ ਅਕਾਲੀ ਦਲ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।ਅਕਾਲੀ ਦਲ ਦੇ ਜ਼ਿਲਾ੍ਹ ਪ੍ਰਧਾਨ ਇਕਬਾਲ ਸਿੰਘ ਝੂੰਦਾ, ਹਰੀ ਸਿੰਘ ਪ੍ਰੀਤ ਅਤੇ ਗਗਨਜੀਤ ਸਿੰਘ ਬਰਨਾਲਾ ਵੱਲੋਂ ਪਰਮਬੰਸ ਸਿੰਘ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ, ਡਾ. ਰਾਜਵੀਰ ਸਿੰਘ ਲਸੋਈ, ਜੱਥੇਦਾਰ ਭੁਪਿੰਦਰ ਸਿੰਘ ਭਲਵਾਨ, ਧਰਮਿੰਦਰ ਸਿੰਘ ਕੌਲਸੇੜੀ, ਹੰਸ ਰਾਜ ਗਰਗ, ਹਾਕਮ ਸਿੰਘ ਢਢੋਗਲ, ਨਿਰਮਲ ਸਿੰਘ ਬਿੱਲੂ, ਅਵਤਾਰ ਸਿੰਘ ਤਾਰੀ, ਨਿਰਭੈ ਸਿੰਘ ਰਣੀਕੇ, ਕੁਲਦੀਪ ਸਿੰਘ ਕੁੰਭੜਵਾਲ, ਗੁਰਵਿੰਦਰ ਸਿੰਘ ਗਿੱਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਆਗੂ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media