Friday, November 22, 2024

ਪਿੰਡ ਫਤਾਹਪੁਰ ਵਿਖੇ ਖੇਡ ਸਟੇਡੀਅਮ ਬਣਾਉਣ ਦਾ ਕੀਤਾ ਐਲਾਨ – ਸੋਨੀ

ਬਾਬਾ ਸੋਭਾ ਸਿੰਘ ਜੀ ਵੈਲਫੇਅਰ ਸੁਸਾਇਟੀ ਨੂੰ ਦਿੱਤਾ ਸਾਢੇ ਚਾਰ ਲੱਖ ਰੁਪਏ ਦਾ ਚੈਕ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਖੇਡਾਂ ਵਿਅਕਤੀ ਦੇ ਜੀਵਨ ਦਾ ਜਿਥੇ ਮਾਨਸਿਕ ਵਿਕਾਸ ਕਰਦੀਆਂ ਹਨ ਉਥੇ ਸ਼ਰੀਰਕ ਤੋਰ ਤੇ ਵੀ ਤੰਦਰੁਸਤ ਬਣਾਉਂਦੀਆਂ ਹਨ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਨੇ ਪਿੰਡ ਫਤਾਹਪੁਰ ਵਿਖੇ ਕਰਵਾਏ ਗਏ ਫੁੱਟਬਾਲ ਮੈਚ ਦੌਰਾਨ ਖਿਡਾਰੀਆਂ ਨਾਲ ਜਾਣ ਪਛਾਣ ਕਰਨ ਉਪਰੰਤ ਕੀਤਾ।
                   ਮੰਤਰੀ ਸੋਨੀ ਨੇ ਖਿਡਾਰੀਆਂ ਨੂੰ ਕਿਹਾ ਕਿ ਖੇਡਾਂ ਨਾਲ ਖਿਡਾਰੀ ਜਿਥੇ ਨਸ਼ਿਆਂ ਤੋਂ ਦੂਰ ਰਹਿੰਦੇ ਹਨ, ਉਥੇ ਹੀ ਆਪਣੇ ਦੇਸ਼ ਦਾ ਨਾਂ ਰੌਸ਼ਨ ਕਰਦੇ ਹਨ।ਉਨਾਂ ਕਿਹਾ ਕਿ ਖਿਡਾਰੀਆਂ ਵਿੱਚ ਅਨੁਸ਼ਾਸ਼ਨ ਦੀ ਭਾਵਨਾ ਪਾਈ ਜਾਂਦੀ ਹੈ ਅਤੇ ਉਹ ਹਰ ਮੁਕਾਮ ਵਿੱਚ ਸਫ਼ਲਤਾ ਹਾਸਲ ਕਰਦੇ ਹਨ।
                   ਉਨਾਂ ਨੇ ਐਲਾਨ ਕੀਤਾ ਕਿ ਪਿੰਡ ਫਤਾਹਪੁਰ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਵਧੀਆ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਅਗਲੇ ਸਾਲ ਹੋਣ ਵਾਲੇ ਫੁੱਟਬਾਲ ਮੈਚ ਨਵੇਂ ਸਟੇਡੀਅਮ ਵਿੱਚ ਹੋਣਗੇ।ਉਨਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵਿਸ਼ੇਸ਼ ਰੂਚੀ ਦਿਖਾਉਣੀ ਚਾਹੀਦੀ ਹੈ।
                 ਸੋਨੀ ਵਲੋਂ ਬਾਬਾ ਸੋਭਾ ਸਿੰਘ ਜੀ ਦੀ ਬਣਨ ਵਾਲੀ ਧਰਮਸ਼ਾਲਾ ਲਈ ਸਾਢੇ ਚਾਰ ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ।ਉਨਾਂ ਕਿਹਾ ਕਿ ਧਰਮਸ਼ਾਲਾ ਬਣਾਉਣ ਦੇ ਫੰਡਾਂ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਪੈਣ ਤੇ ਹੋਰ ਫੰਡ ਮੁਹੱਈਆ ਕਰਵਾਏ ਜਾਣਗੇ।
                        ਇਸ ਮੌਕੇ ਧਰਮਵੀਰ ਸਰੀਨ, ਲਖਵਿੰਰ ਸਿੰਘ ਲੱਖਾ, ਹਰਦੀਪ ਸਿੰਘ, ਹੁੰਦਲ ਪਰਿਵਾਰ, ਸ਼ੋਭਿਤ ਬੱਬਰ, ਹਰਜੀਤ ਸਿੰਘ ਪੰਨੂੰ, ਨਿਸ਼ਾਨ ਆੜ੍ਹਤੀਆ, ਸੁਰਿੰਦਰ ਸਿੰਘ ਸੇਠੀ, ਹਰਦੀਪ ਤੁੰਗ, ਗੁਰਸੇਵਕ ਸਿੰਘ, ਵਿਕਰਮ ਸਿੰਘ ਸੰਧੂ, ਕਰਤਾਰ ਸਿੰਘ ਫੌਜੀ, ਹਰਦੇਵ ਸਿੰਘ ਬੱਬੂ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …