ਨਵਾਂਸ਼ਹਿਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 958 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 64 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਪੁਲਿਸ ਵੱਲੋਂ ਸਖ਼ਤੀ ਦੇ ਨਾਲ-ਨਾਲ ਪਿੰਡਾਂ ਵਿਚ ਅਨਾਉਂਸਮੈਂਟਾਂ ਕਰਵਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਮਾਸਕ ਵੀ ਵੰਡੇ ਜਾ ਰਹੇ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ, ਆਪਣੇ ਪਰਿਵਾਰਾਂ ਅਤੇ ਸਮਾਜ ਦੇ ਭਲੇ ਲਈ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …