ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਸ਼ਹਿਰ ਸੁਨਾਮ ਵਿਖੇ ਉਨ੍ਹਾਂ ਦੀ ਯਾਦ ਵਿੱਚ ਬਣਾਏ ਜਾ ਰਹੇ ਮੈਮੋਰੀਅਲ ਦੇ ਕੰਮ ਦਾ
ਹਲਕਾ ਇੰਚਾਰਜ਼ ਸੁਨਾਮ ਮੈਡਮ ਦਾਮਨ ਥਿੰਦ ਬਾਜਵਾ ਨੇ ਜਾਇਜ਼ਾ ਲਿਆ।ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਦਾ ਕੰਮ ਪੁਰੇ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।ਮੈਡਮ ਬਾਜਵਾ ਨੇ ਕਿਹਾ ਕਿ ਕੁੱਝ ਵਿਰੋਧੀ ਧਿਰਾਂ ਵਲੋਂ ਇਸ ਕੰਮ ਵਿਚ ਰੁਕਾਵਟ ਜਾਂ ਇਹ ਕੰਮ ਸਿਰਫ ਕਾਗਜ਼ਾਂ ਵਿੱਚ ਚਲਦਾ ਹੋਣ ਆਦਿ ਵਰਗੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਸਨ, ਜੋ ਪੁਰੀ ਤਰ੍ਹਾਂ ਬੇਬੁਨਿਆਦ ਹਨ ਅਤੇ ਉਮੀਦ ਹੈ ਕਿ ਇਸ ਨੂੰ ਜਲਦੀ ਹੀ ਪੁਰਾ ਕਰ ਲਿਆ ਜਾਵੇਗਾ।
ਇਸ ਮੌਕੇ ਜੇ.ਈ ਹਰਸ਼ਵਰਧਨ, ਹਿੰਮਤ ਬਾਜਵਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ, ਸੰਜੇ ਗੋਇਲ ਸ਼ਹਿਰੀ ਬਲਾਕ ਪ੍ਰਧਾਨ, ਡਾ. ਮਲਕੀਤ ਸਿੰਘ, ਰਾਜਵੀਰ ਰਾਜੂ ਕੌਂਸਲਰ, ਚਮਕੌਰ ਹਾਂਡਾ ਕੌਂਸਲਰ, ਹਰਪਾਲ ਹਾਂਡਾ ਕੌਂਸਲਰ, ਗੁਰਤੇਜ ਸਿੰਘ ਕੌਂਸਲਰ, ਹਰਪਾਲ ਕਾਲਾ ਤੇ ਕੈਫ਼ੀ ਪ੍ਰਧਾਨ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media