Sunday, September 27, 2026

ਬਿਨਾਂ ਮਾਸਕ ਵਾਲੇ 649 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ

ਨਵਾਂਸ਼ਹਿਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 649 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ।ਜਦਕਿ ਬਿਨਾਂ ਮਾਸਕ ਘੁੰਮ ਰਹੇ 90 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਪੁਲਿਸ ਵੱਲੋਂ ਸਖ਼ਤੀ ਦੇ ਨਾਲ-ਨਾਲ ਪਿੰਡਾਂ ਵਿਚ ਅਨਾਊਂਸਮੈਂਟਾਂ ਕਰਵਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਮਾਸਕ ਵੀ ਵੰਡੇ ਜਾ ਰਹੇ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ।ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …