ਅੰਮ੍ਰਿਤਸਰ, 31 ਮਾਰਚ (ਸੰਧੂ) – ਗੁਰੂ ਤੇਗ ਬਹਾਦਰ ਐਂਡ ਟੈਕਨੀਕਲ ਐਜੁਕੇਸ਼ਨ ਸੰਗਠਨ ਅੰਮ੍ਰਿਤਸਰ ਅਤੇ ਘੁਮਾਣ ਦੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਵੱਲੋਂ
ਐਮ.ਡੀ ਚਰਨਜੀਤ ਕੌਰ ਸੰਧੂ ਦੀ ਅਗਵਾਈ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਕਈ ਪ੍ਰਕਾਰ ਦੀਆਂ ਪ੍ਰਤੀਯੋਗਤਾਵਾਂ ਦੇ ਦੌਰਾਨ ਵਿਦਿਆਰਥਣਾਂ ਵੱਲੋਂ ਆਪੋ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਵਿਦਿਆਰਥਣਾ ਦੇ ਵੱਲੋਂ ਇੱਕ ਦੂਜੀ ਨੂੰ ਰੰਗ ਲਗਾ ਕੇ ਹੋਲੀ ਦੀਆਂ ਵਧਾਈਆਂ ਦੇਣ ਦੇ ਨਾਲ-ਨਾਲ ਚੰਗੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।ਜੇਤੂਆਂ ਨੂੰ ਇਨਾਮ ਤਕਸੀਮ ਕਰਦਿਆਂ ਐਮ.ਡੀ ਚਰਨਜੀਤ ਕੌਰ ਸੰਧੂ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਾਨੂੰ ਸਾਰਿਆਂ ਨੂੰ ਆਪਸੀ ਗਿਲੇ ਸ਼ਿਕਵੇ ਤੇ ਧੜੇਬੰਦੀਆਂ ਮਿਟਾ ਕੇ ਮੇਲ-ਜੋਲ ਦਾ ਸੁਨੇਹਾ ਦਿੰਦਾ ਹੈ।ਇਸ ਮੌਕੇ ਵਿਦਿਆਰਥਣਾਂ ਦੇ ਵੱਲੋਂ ਦੇਸ਼ ਭਗਤੀ ਤੇ ਪੰਜਾਬੀ ਸੱਭਿਆਚਾਰ ਦੀ ਸਫਲ ਪੇਸ਼ਕਾਰੀ ਵੀ ਕੀਤੀ ਗਈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media