Sunday, September 27, 2026

ਜਿਲ੍ਹਾ ਪਠਾਨਕੋਟ ‘ਚ 21 ਹੋਰ ਹੈਲਥ ਐਂਡ ਵੈਲਨੈਸ ਸੈਂਟਰਾਂ ਵਿਖੇ ਕਰੋਨਾ ਵੈਕਸੀਨੇਸ਼ਨ ਸ਼ੁਰੂ

ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ 45 ਪਲੱਸ ਉਮਰ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ, ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਸਮਾਜ ਸੇਵੀ, ਧਾਰਮਿਕ, ਵਪਾਰ ਮੰਡਲ ਅਤੇ ਹੋਰ ਸੰਸਥਾਵਾਂ ਦੇ ਨਾਲ ਮੀਟਿੰਗ ਕਰਕੇ ਅਪ੍ਰੈਲ ਮਹੀਨੇ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਕੀਤੀ ਜਾ ਰਹੀ ਵੈਕਸੀਨੇਸ਼ਨ ਲਈ ਪਲਾਨਿੰਗ ਤਿਆਰ ਕੀਤੀ ਗਈ ਹੈ।ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਵੱਖ-ਵੱਖ ਸੰਸਥਾਵਾਂ ਨਾਲ ਵਿਸ਼ੇਸ ਮੀਟਿੰਗ ਕਰਨ ਮਗਰੋਂ ਕੀਤਾ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, ਡਾ. ਨਿਧੀ ਕੁਮੁਦ ਬਾਂਬਾ ਸਹਾਇਕ ਕਮਿਸ਼ਨਰ (ਜ) ਪਠਾਨਕੋਟ, ਡਾ. ਦਰਬਾਰ ਰਾਜ ਜਿਲ੍ਹਾ ਟੀਕਾਕਰਨ ਅਫਸ਼ਰ ਪਠਾਨਕੋਟ ਅਤੇ ਹੋਰ ਜਿਲ੍ਹਾ ਅਧਿਕਾਰੀ ਇਸ ਸਮੇਂ ਹਾਜ਼ਰ ਸਨ।ਜਿਕਰਯੋਗ ਹੈ ਕਿ ਸਭ ਤੋਂ ਪਹਿਲਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਦੇ ਸਾਰੇ ਵਪਾਰ ਮੰਡਲਾਂ ਦੇ ਅਹੁੱਦੇਦਾਰਾਂ ਅਤੇ ਧਾਰਮਿਕ ਸੰਸਥਾਵਾਂ ਤੇ ਇੰਡਸਟ੍ਰੀਲਿਸਟਾਂ ਨਾਲ ਕਰੋਨਾ ਵੈਕਸੀਨੇਸ਼ਨ ਨੂੰ ਲੈ ਕੇ ਵਿਸ਼ੇਸ ਮੀਟਿੰਗ ਕੀਤੀ।
                    ਮੀਟਿੰਗ ਦੋਰਾਨ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿਖੇ ਅੱਜ ਤੋਂ ਪਹਿਲਾਂ 16 ਸਰਕਾਰੀ ਸੈਂਟਰਾਂ ਅਤੇ 9 ਪ੍ਰਾਈਵੇਟ ਹਸਪਤਾਲਾਂ ਵਿਖੇ ਕਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਸੀ ਅਤੇ ਹੁਣ ਜਿਲ੍ਹਾ ਪਠਾਨਕੋਟ ਵਿੱਚ ਅੱਜ ਤੋਂ 21 ਹੋਰ ਹੈਲਥ ਐਂਡ ਵੈਲਨੈਂਸ ਸੈਂਟਰਾਂ ਵਿਖੇ ਕਰੋਨਾ ਵੈਕਸੀਨੇਸ਼ਨ ਲਗਾਈ ਜਾਵੇਗੀ। ਜਿਸ ਵਿੱਚ ਘਰੋਟਾ ਬਲਾਕ ਵਿਖੇ ਕੌਂਤਰਪੁਰ, ਮਨਵਾਲ, ਮੀਲਵਾਂ,ਸਾਦੀਪੁਰ, ਨਰੰਗਪੁਰ, ਪਰਮਾਨੰਦ, ਲਾਡੋਚੱਕ, ਮਲਿਕਪੁਰ ਅਤੇ ਕਾਨਵਾਂ, ਬਲਾਕ ਨਰੋਟ ਜੈਮਲ ਸਿੰਘ ਵਿਖੇ ਪਿੰਡ ਮਾਜਰਾ, ਕੀੜੀ ਖੁਰਦ, ਦਤਿਆਲ, ਬਹਾਦੁਰਪੁਰ, ਤਲੂਰ, ਤੋਂ ਇਲਾਵਾ ਪਿੰਡ ਹਰਿਆਲ, ਧਾਰਕਲ੍ਹਾ, ਰਾਣੀਪੁਰ, ਪਤਰਾਲਵਾਂ, ਬਨੀਲੋਧੀ, ਨਰੋਟ ਮਹਿਰਾ ਅਤੇ ਦੁਰੰਗ ਖੱਡ ਪਿੰਡਾਂ ਵਿਖੇ ਵੀ ਕਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ।
                      ਉਨ੍ਹਾਂ ਵਪਾਰ ਮੰਡਲ ਅਤੇ ਧਾਰਮਿਕ ਸੰਸਥਾਵਾਂ ਦੇ ਆਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸੰਗਠਨ ਵੱਲੋਂ 100 ਤੋਂ ਜਿਆਦਾ ਲੋਕ ਜਿਨ੍ਹਾਂ ਦੀ ਉਮਰ 45 ਸਾਲ ਤੋਂ ਜਿਆਦਾ ਹੈ ਦਾ ਇੱਕ ਯੋਜਨਾਬੱਧ ਤਰੀਕੇ ਨਾਲ ਇਕੱਠ ਕਰਕੇ ਕਰੋਨਾ ਵੈਕਸੀਨ ਲਗਾਉਣ ਲਈ ਕੈਂਪ ਲਗਾ ਸਕਦੇ ਹਨ।ਉਨ੍ਹਾਂ ਕਿਹਾ ਕਿ ਕਰੋਨਾ ਵੈਕਸੀਨ ਲਈ ਰਜਿਸਟ੍ਰੇਸ਼ਨ ਕਰਨ ਲਈ ਕਿਸੇ ਵੀ ਤਰ੍ਹਾਂ ਦੇ ਪਹਿਚਾਣ ਪੱਤਰ ਜੋ ਉਸ ਵਿਅਕਤੀ ਦੀ ਉਮਰ ਨੂੰ ਦਰਸਾਉਂਦਾ ਹੋਵੇ ਦਾ ਪ੍ਰਯੋਗ ਕਰ ਸਕਦਾ ਹੈ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …