Sunday, September 27, 2026

ਡਿਪਟੀ ਕਮਿਸ਼ਨਰ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰਾਂ ਦੀ ਕੀਤੀ ਵੰਡ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਨੋਜਵਾਨਾਂ ਦੀ ਹੌਸਲਾ-ਅਫਜ਼ਾਈ ਅਤੇ ਵਿਚਾਰ-ਵਟਾਂਦਰੇ ਲਈ ਇੱਕ ਨਿਵੇਕਲਾ ਪ੍ਰੋਗਰਾਮ ”ਕੌਫੀ ਵਿਦ ਡੀ.ਸੀ“ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਗਨਰੇਗਾ ਅਤੇ ਪੀ.ਐਸ.ਆਰ.ਐਲ.ਐਮ ਭਰਤੀ-2020 ਤਹਿਤ ਵੱਖ-ਵੱ’ਖ ਅਸਾਮੀਆਂ ਤੇ ਭਰਤੀ ਕੀਤੇ ਗਏ ਨੌਜਵਾਨਾਂ ਨਾਲ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਵਲੋਂ ਰਸਮੀਂ ਤੌਰ ‘ਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਨਵੇਂ ਭਰਤੀ ਹੋਏ ਉਮੀਦਵਾਰਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਹੋਈ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਭਰਤੀ ਪ੍ਰਕਿਰਿਆ ਦੌਰਾਨ ਫਾਰਮ ਭਰਨ ਤੋਂ ਲੈ ਕੇ ਫਾਈਨਲ ਇੰਟਰਵਿਊ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ।ਜਿਸ ਦੀ ਡਿਪਟੀ ਕਮਿਸ਼ਨਰ ਵਲੋਂ ਸ਼ਲਾਘਾ ਕੀਤੀ ਗਈ।
              ਡਿਪਟੀ ਕਮਿਸ਼ਨਰ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕੋਲੋਂ ਜਿਲ੍ਹਾ ਪ੍ਰਸਾਸ਼ਨ ਲਈ ਪੂਰਨ ਤਨਦੇਹੀ ਨਾਲ ਕੰਮ ਕਰਨ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ।ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਵਲੋਂ ਨਵੇਂ ਖੋਲੇ ਗਏ “ਬੁੱਕ ਕੈਫੇ” ਦਾ ਉਦਘਾਟਨ ਕੀਤਾ।ਇਨ੍ਹਾਂ ਦੋਨਾਂ ਪ੍ਰੋਗਰਾਮਾਂ ਮੌਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ, ਡਿਪਟੀ ਸ਼ੀ.ਈ.ਓ ਸਤਿੰਦਰ ਸਿੰਘ ਅਤੇ ਮਗਨਰੇਗਾ / ਪੀ.ਐਸ.ਆਰ.ਐਲ.ਐਮ ਦੇ ਅਧਿਕਾਰੀ ਵੀ ਮੌਜ਼ੂਦ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …