ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 30 ਜਣੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮ ਆਈਸੋਲੇਸ਼ਨ ਤੋਂ ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਰਾਮਵੀਰ ਨੇ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੂੰ ਨਿਰੋਗ ਜਿੰਦਗੀ ਜਿਊਣ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਾਰੀ ਦਾ ਇਲਾਜ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ।
ਉਨ੍ਹਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜ਼ੁਕਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੂੰ ਪਹਿਲ ਦੇਣਾ ਅਤਿ ਜਰੂਰੀ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …