Sunday, September 27, 2026

ਡਿਪਟੀ ਕਮਿਸ਼ਨਰ ਵਲੋਂ ‘ਹਲਕਾਅ ਤੋਂ ਬਚਾਅ ਤੇ ਟੀਕਾਕਰਨ ’ ਮੁਹਿੰਮ ਦੀ ਸ਼ੁਰੂਆਤ

ਪਸ਼ੂ ਪਾਲਣ ਵਿਭਾਗ ਵਲੋਂ ਜਿਲ੍ਹੇ ਭਰ ਵਿਚ ਕੀਤਾ ਜਾਵੇਗਾ ਟੀਕਾਕਰਨ

ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਜਾਨਵਰਾਂ ਨੂੰ ਹਲਕਾਅ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵਲੋਂ ਕਰਵਾਈ ਗਈ। ਜਿਸ ਤਹਿਤ ਪਸ਼ੂ ਪਾਲਣ ਵਿਭਾਗ ਵਲੋਂ ‘ਆਤਮਾ’ ਦੇ ਸਹਿਯੋਗ ਨਾਲ ਜਿਲ੍ਹੇ ਦੇ ਸਾਰੇ ਸਿਵਲ ਪਸ਼ੂ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਕਰਨ ਦੇ ਨਾਲ-ਨਾਲ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਪਾਲਤੂ ਤੇ ਅਵਾਰਾ ਕੁੱਤਿਆਂ ਦਾ ਟੀਕਾਕਰਨ ਕੀਤਾ ਜਾਵੇਗਾ।
                  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਵਿੱਚ ਲਗਭਗ 4000-5000 ਕੇਸ ਕੁੱਤਿਆਂ ਦੇ ਕੱਟਣ ਦੇ ਕੇਸ ਆਉਂਦੇ ਹਨ, ਜਿਸ ਕਰਕੇ ਕਪੂਰਥਲਾ ਜਿਲ੍ਹੇ ਵਿੱਚ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਇਸ ਦੀ ਸ਼ੁਰੂਆਤ ਕੀਤੀ ਗਈ ਹੈ।
                 ਉਨ੍ਹਾਂ ਪੰਚਾਇਤਾਂ ਤੇ ਨਗਰ ਨਿਗਮਾਂ ਤੇ ਨਗਰ ਕੌਸਲਾਂ ਨੂੰ ਵੀ ਕਿਹਾ ਕਿ ਉਹ ਪਸ਼ੂ ਪਾਲਣ ਵਿਭਾਗ ਨੂੰ ਸਹਿਯੋਗ ਦੇਣ ਤਾਂ ਜੋ ਮਨੁੱਖਤਾ ਨੂੰ ਇਸ ਲਾਇਲਾਜ ਬਿਮਾਰੀ ਤੋਂ ਬਚਾਉਣ ਵਿਚ ਮਦਦ ਮਿਲ ਸਕੇ।ਪਸ਼ੂ ਪਾਲਣ ਵਿਭਾਗ ਵਲੋਂ ਪਿੰਡ ਖੁਖਰੈਣ ਵਿਖੇ ਕੈਂਪ ਲਗਾ ਕੇ ਕੁੱਤਿਆਂ ਦਾ ਟੀਕਾਕਰਨ ਵੀ ਕੀਤਾ ਗਿਆ।
                  ਇਸ ਮੌਕੇ ਡਾ. ਗੁਰਸ਼ਰਨਜੀਤ ਸਿੰਘ ਬੇਦੀ ਡਿਪਟੀ ਡਾਇਰੈਕਟਰ, ਡਾ. ਰਜਿੰਦਰਪਾਲ ਸਿੰਘ ਸਹਾਇਕ ਡਾਇਰੈਕਟਰ, ਰਘਬੀਰ ਸਿੰਘ ਰੰਧਾਵਾ ਵੈਟਰਨਰੀ ਅਫਸਰ, ਸੁਸ਼ੀਲ ਕੁਮਾਰ ਮੁੱਖ ਖੇਤੀਬਾੜੀ ਅਫਸਰ, ਅਸ਼ਵਨੀ ਕੁਮਾਰ ਖੇਤੀ ਅਫਸਰ, ਮਨਿੰਦਰਜੀਤ ਸਿੰਘ ਔਜਲਾ ਮੈਂਬਰ ਜਿਲ੍ਹਾ ਪ੍ਰੀਸ਼ਦ, ਬਾਬਾ ਅਮਰੀਕ ਸਿੰਘ ਤੇ ਰਣਜੀਤ ਸਿੰਘ ਮੈਂਬਰ ਬਲਾਕ ਸੰਮਤੀ ਹਾਜ਼ਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …