ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿੱਚ ਕੋਵਿਡ ਦੀ ਰੋਕਥਾਮ ਲਈ ਵੈਕਸੀਨੇਸ਼ਨ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ‘ਸੁਪਰ
ਸਪਰੈਡਰ’ ਸ਼੍ਰੇਣੀ ਨੂੰ ਕਵਰ ਕਰਨ ਲਈ 42 ਹੋਰ ਹੈਲਥ ਐਂਡ ਵੈਲਨੇਸ ਸੈਂਟਰਾਂ ਉੰਪਰ ਵੀ ਵੈਕਸੀਨੇਸ਼ਨ ਸ਼ੁਰੂ ਕੀਤੀ ਗਈ ਹੈ।
ਇਸ ਤਰ੍ਹਾਂ ਹੁਣ ਜਿਲ੍ਹੇ ਵਿਚ ਕੁੱਲ 73 ਥਾਵਾਂ ’ਤੇ ਵੈਕਸੀਨੇਸ਼ਨ ਚੱਲ ਰਹੀ ਹੈ।ਸੁਪਰ ਸਪਰੈਡਰ ਸ਼੍ਰੇਣੀ ਤਹਿਤ ਅੱਜ ਕਪੂਰਥਲਾ ਦਾਣਾ ਮੰਡੀ ਵਿਖੇ ਮਾਰਕੀਟ ਕਮੇਟੀ ਦਫਤਰ ਵਿਖੇ ਵੀ ਵੈਕਸੀਨੇਸ਼ਨ ਦੀ ਸ਼ੁਰੂਆਤ ਹੋਈ।
ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਤੇ ਜਿਲ੍ਹਾ ਮੰਡੀ ਅਫਸਰ ਅਰਵਿੰਦਰ ਸਿੰਘ ਨੇ ਦੱਸਿਆ ਕਿ ਆਗਾਮੀ ਕਣਕ ਦੀ ਸੀਜ਼ਨ ਦੌਰਾਨ ਵੱਡੀ ਗਿਣਤੀ ਵਿਚ ਆੜ੍ਹਤੀਆਂ, ਕਿਸਾਨਾਂ ਤੇ ਕਿਰਤੀਆਂ ਦੇ ਮੱਦੇਨਜ਼ਰ ਮਾਰਕੀਟ ਕਮੇਟੀ ਦਫਤਰ ਵਿਖੇ ਟੀਕਾਕਰਨ ਕੈਂਪ ਸ਼ੁਰੂ ਕੀਤਾ ਗਿਆ ਹੈ।ਇਸ ਤੋਂ ਇਲਾਵਾ ਬਾਕੀ ਮਾਰਕੀਟ ਕਮੇਟੀਆਂ ਤੇ ਮੰਡੀਆਂ ਵਿਖੇ ਵੀ ਇਹ ਕੈਂਪ ਸ਼ੁਰੂ ਕੀਤੇ ਜਾਣਗੇ।
ਇਸੇ ਦੌਰਾਨ ਜਿਲ੍ਹਾ ਟੀਕਾਕਰਨ ਅਫਸਰ ਡਾ. ਰਣਦੀਪ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਦੇ 42 ਹੈਲਥ ਵੈਲਨੈਸ ਸੈਂਟਰਾਂ ਵਿਚ ਵੀ ਵੈਕਸੀਨੇਸ਼ਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ, ਜਿਥੇ ਯੋਗ ਵਿਅਕਤੀ ਵੈਕਸੀਨ ਲਗਵਾ ਸਕਦੇ ਹਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media