Sunday, April 26, 2026

ਪੰਜਾਬੀ ਸਾਹਿਤ ਸਭਾ ਸਮਰਾਲਾ ਨੇ ਦਲਜਿੰਦਰ ਰਹਿਲ ਇਟਲੀ ਨੂੰ ਯੂਰਪ ‘ਚ ਆਪਣਾ ਪ੍ਰੀਤੀਨਿਧ ਥਾਪਿਆ

ਸਮਰਾਲਾ, 31 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭਾ ਦੇ ਜਨਰਲ ਸਕੱਤਰ ਮੇਘ ਸਿੰਘ ਜਵੰਦਾ ਅਤੇ ਸਕੱਤਰ ਕਹਾਣੀਕਾਰ ਸੰਦੀਪ ਸਮਰਾਲਾ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਸਮਰਾਲਾ ਨੂੰ ਵਿਸਥਾਰ ਦਿੰਦੇ ਹੋਏ ਇਟਲੀ ਵਸਦੇ ਲੇਖਕ ਦਲਜਿੰਦਰ ਰਹਿਲ ਨੂੰ ਯੂਰਪ ਦੇ ਵਿੱਚ ਪੰਜਾਬੀ ਸਾਹਿਤ ਅਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬੀ ਸਾਹਿਤ ਸਭਾ ਸਮਰਾਲਾ ਦਾ ਪ੍ਰਤੀਨਿਧ ਥਾਪਿਆ ਹੈ।ਸਮੁੱਚੀ ਸਭਾ ਨੇ ਇਸ ‘ਤੇ ਸਹਿਮਤੀ ਤੇ ਤਸੱਲੀ ਜ਼ਾਹਿਰ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।
                   ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਚੇਅਰਮੈਨ ਕਹਾਣੀਕਾਰ ਸੁਖਜੀਤ, ਦਲਜਿੰਦਰ ਰਹਿਲ ਇਟਲੀ, ਮਾ. ਪੁਖਰਾਜ ਸਿੰਘ ਘੁਲਾਲ, ਅਮਨਦੀਪ ਕੌਂਸਲ, ਕਹਾਣੀਕਾਰ ਮਨਦੀਪ ਸਿੰਘ ਡਡਿਆਣਾ, ਬਿਹਾਰੀ ਲਾਲ ਸੱਦੀ, ਦਰਸ਼ਨ ਸਿੰਘ ਕੰਗ, ਦੀਪ ਦਿਲਬਰ, ਇੰਦਰਜੀਤ ਸਿੰਘ ਕੰਗ ਆਦਿ ਸ਼ਾਮਲ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …