Saturday, July 25, 2026

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਗੁਰੂ ਕੇ ਮਹਿਲ ਤੋਂ ਗੁਰਬਾਣੀ ਕੀਰਤਨ ਦੇ ਲਾਈਵ ਪ੍ਰਸਾਰਣ ਸ਼ੁਰੂ

ਪੀ.ਟੀ.ਸੀ ਸਿਮਰਨ ‘ਤੇ 1 ਮਈ ਤੱਕ ਰੋਜ਼ਾਨਾ ਸਵੇਰੇ 10 ਤੋਂ 12 ਵਜੇ ਤੀਕ ਚੱਲਗੇਾ ਕੀਰਤਨ

ਅੰਮ੍ਰਿਤਸਰ, 2 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਪੀਟੀਸੀ ਚੈਨਲ ਦੇ ਸਹਿਯੋਗ ਨਾਲ ਗੁਰ ਸਾਹਿਬ ਗੁਰੂ ਸਾਹਿਬ ਦੇ ਜਨਮ ਅਸਥਾਨ ਗੁ. ਗੁਰੂ ਕੇ ਮਹਿਲ ਤੋਂ ਰੋਜ਼ਾਨਾ ਸਵੇਰੇ 10 ਤੋਂ 12 ਵਜੇ ਤੀਕ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੀ ਸ਼ੁਰੂਆਤ ਕੀਤੀ ਗਈ।ਸ੍ਰੀ ਅਨੰਦ ਸਾਹਿਬ ਦੇ ਪਾਠ ਉਪਰੰਤ ਭਾਈ ਰਾਜਦੀਪ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਸ੍ਰੀ ਦਰਬਾਰ                        ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।
ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਦੇ 2 ਹਜ਼ੂਰੀ ਰਾਗੀ ਜਥੇ ਰੋਜ਼ਾਨਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਤੇ ਭਾਈ ਜਬਰਤੋੜ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।
                                  ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਗਿਆਨੀ ਜਸਵਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਹਰਪ੍ਰੀਤ ਸਿੰਘ, ਬਘੇਲ ਸਿੰਘ ਆਦਿ ਮੌਜੂਦ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …