ਨਵਾਂਸ਼ਹਿਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.
ਸਤਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡਾ. ਹਰਪਿੰਦਰ ਸਿੰਘ ਅਤੇ ਡਾ. ਇੰਦੂ ਕਟਾਰੀਆ ਦੀ ਅਗਵਾਈ ਵਿਚ ਚੱਲ ਰਹੇ ਕੋਵਿਡ ਟੀਕਾਕਰਨ ਕੈਂਪਾਂ ਤਹਿਤ ਅੱਜ ਮਾਰਕਫੈਡ ਦਫ਼ਤਰ ਨਵਾਂਸ਼ਹਿਰ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਮਾਰਕਫੈਡ ਦੇ ਜ਼ਿਲ੍ਹਾ ਮੈਨੇਜਰ ਸੰਜੀਵ ਚੋਪੜਾ, ਏ.ਓ ਸੰਜੀਵ ਸਿਆਲ, ਐਸ.ਓ ਪ੍ਰੇਮ ਚੋਪੜਾ ਸਮੇਤ ਮਾਰਕਫੈਡ ਦੇ ਕਰਮਚਾਰੀਆਂ ਅਤੇ ਹੋਰਨਾਂ ਲੋਕਾਂ ਵੱਲੋਂ ਵੱਡੀ ਗਿਣਤੀ ਵਿਚ ਕੋਵਿਡ ਵੈਕਸੀਨ ਲਗਵਾਇਆ ਗਿਆ।ਜਿਲ਼ਾ ਹਸਪਤਾਲ ਨਵਾਂਸ਼ਹਿਰ ਵਿਖੇ ਵੀ ਨੀਰੂ ਤ੍ਰਿਪਾਠੀ ਅਤੇ ਪਤੀ-ਪਤਨੀ ਰਮਣੀਕ ਸਿੰਘ ਅਤੇ ਹਰਮੀਤ ਬਜਾਜ ਨੇ ਕੋਰੋਨਾ ਵੈਕਸੀਨ ਪ੍ਰਤੀ ਲੋਕਾਂ ਦੇ ਮਨਾਂ ਵਿਚੋਂ ਸ਼ੰਕੇ ਦੂਰ ਕਰਨ ਲਈ ਟੀਕਾ ਲਗਵਾਇਆ ਅਤੇ ਹੋਰਨਾਂ ਬਜ਼ੁਰਗਾਂ, ਫਰੰਟ ਲਾਈਨ ਵਰਕਰਾਂ ਅਤੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕਾਕਰਨ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਬੱਚਿਆਂ ਦੇ ਮਾਹਿਰ ਡਾ. ਹਰਪਿੰਦਰ ਸਿੰਘ, ਡਾ. ਇੰਦੂ ਕਟਾਰੀਆ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਤਰਸੇਮ ਲਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਇਸ ਮੌਕੇ ਬਲਵਿੰਦਰ ਕੌਰ, ਕਮਲਦੀਪ ਸਿੰਘ, ਪਿਆਰੀ, ਸੋਨੀਆ, ਰਿੰਪੀ ਸਹੋਤਾ, ਮਨਪ੍ਰੀਤ ਕੌਰ ਜੋਤੀ, ਬਲਜੀਤ ਕੌਰ, ਮਨਜੀਤ ਕੌਰ, ਜਸਪ੍ਰੀਤ ਕੌਰ, ਰਾਜੇਸ਼ ਕੁਮਾਰ, ਅਨੂਪ ਸਿੰਘ, ਸਵੇਦੀਪ ਸਿੰਘ ਅਤੇ ਪੁਲਿਸ ਕਰਮੀਆਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media