Wednesday, June 24, 2026

ਡਿਪਟੀ ਕਮਿਸ਼ਨਰ ਤੇ ਪ੍ਰਸਾਸਨਿਕ ਅਧਿਕਾਰੀਆਂ ਨੇ ਕਰੋਨਾ ਤੋਂ ਬਚਾਅ ਲਈ ਲਵਾਈ ਦੂਸਰੀ ਵੈਕਸੀਨ ਡੋਜ਼

ਹੁਣ ਤੱਕ 34942 ਤੋਂ ਜਿਆਦਾ ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਵੈਕਸੀਨ

ਪਠਾਨਕੋਟ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਅੱਜ ਸਿਵਲ ਹਸਪਤਾਲ ਵਿਖੇ ਕਰੋਨਾ ਤੋਂ ਬਚਾਓ ਲਈ ਲਗਾਈ ਜਾ ਰਹੀ ਵੈਕਸੀਨ ਦੀ ਦੂਸਰੀ ਡੋਜ਼ ਲਗਵਾਈ।
                              ਇਸੇ ਦੌਰਾਨ ਜਤਿੰਦਰ ਸ਼ਰਮਾ ਪੀ.ਏ ਟੂ ਡਿਪਟੀ ਕਮਿਸ਼ਨਰ ਅਤੇ ਹੋਰ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਵੀ ਕਰੋਨਾ ਤੋਂ ਬਚਾਓ ਲਈ ਵੈਕਸੀਨ ਦੀ ਦੂਸਰੀ ਡੋਜ਼ ਲਗਾਈ ਹਈ।ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਹੁਣ ਤੱਕ 34942 ਤੋਂ ਜਿਆਦਾ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾ ਸਰਕਾਰੀ ਹਸਪਤਾਲ ਦੇ ਡਾਕਟਰਾਂ ਅਤੇ ਬਾਕੀ ਸਟਾਫ ਨੂੰ ਵੈਕਸੀਨ ਲਗਾਈ ਗਈ ਸੀ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਹ ਹੀ ਅਪੀਲ ਹੈ ਕਿ ਝੂਠੀਆਂ ਅਫਵਾਹਾਂ ਵਿੱਚ ਨਾ ਆਓ ਅਤੇ ਜਦੋਂ ਵੀ ਸਿਹਤ ਵਿਭਾਗ ਦੀ ਟੀਮ ਵੱਲੋਂ ਆਪ ਜੀ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾਂਦੀ ਹੈ ਤਾਂ ਸਹਿਯੋਗ ਕਰੋ।ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …