ਕਪੂਰਥਲਾ, 2 ਅਪ੍ਰੈਲ – (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਕਿ ਸੂਬੇ ਦੀਆਂ ਸਰਕਾਰੀ ਬੱਸਾਂ ਵਿਚ ਔਰਤਾਂ ਲਈ ਮੁਫਤ ਸਫਰ ਕਰਨ ਦੀ ਸਕੀਮ ਦੇ ਲਾਗੂ ਹੋਣ ਨਾਲ ਔਰਤਾਂ ਆਰਥਿਕ ਤਰੱਕੀ ਵਿਚ ਹੋਰ ਸਰਗਰਮ ਭੂਮਿਕਾ ਨਿਭਾਅ ਸਕਣਗੀਆਂ ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਚੱਲਣ ਵਾਲੀਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦੇ ਉਦਘਾਟਨੀ ਸਮਾਰੋਹ ਵਿਚ ਵਰਚੁਅਲ ਤੌਰ `ਤੇ ਹਿੱਸਾ ਲੈਂਦਿਆ ਕੀਤਾ।ਉਨਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਸਵਾਰੀਆਂ ਵਿਚ 50 ਫੀਸਦੀ ਗਿਣਤੀ ਔਰਤਾਂ ਦੀ ਹੁੰਦੀ ਹੈ ਜੋ ਰੋਜ਼ਾਨਾਂ ਆਪਣੇ ਦਫਤਰਾਂ ਜਾਂ ਪੜਾਈ ਕਰਨ ਲਈ ਸਰਕਾਰੀ ਬੱਸ ਵੀ ਸਫਰ ਤੈਅ ਕਰਦੀਆਂ ਹਨ।ਉਨਾਂ ਕਿਹਾ ਕਿ ਇਸ ਸਕੀਮ ਤਹਿਤ ਉਨਾਂ ਨੂੰ ਹੁਣ ਬਿਨਾਂ ਕਰਾਇਆ ਖਰਚੇ ਸੂਬੇ ਵਿਚ ਕਿਸੀ ਵੀ ਥਾਂ ‘ਤੇ ਆਉਣ-ਜਾਣ ਲਈ ਕੋਈ ਵੀ ਪੈਸਾ ਨਹੀਂ ਖਰਚਾ ਪਵੇਗਾ।ਉਨਾਂ ਕਿਹਾ ਕਿ ਸਿਰਫ ਆਧਾਰ ਜਾਂ ਵੋਟਰ ਜਾਂ ਕੋਈ ਵੀ ਯੋਗ ਸ਼ਨਾਖਤੀ ਕਾਰਡ ਦਿਖਾ ਕੇ ਸਾਰੀਆਂ ਨਾਨ ਏ.ਸੀ ਬੱਸਾਂ ਤੇ ਸੂਬੇ ‘ਚ ਚੱਲਣ ਵਾਲੀਆਂ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਡੀ.ਸੀ ਐਸ.ਪੀ ਆਂਗਰਾ, ਐਸ.ਡੀ.ਐਮ ਵਰਿੰਦਰ ਪਾਲ ਸਿੰਘ ਬਾਜਵਾ, ਜ਼ਿਲ੍ਹਾ ਪ੍ਰਗੋਰਾਮ ਅਫਸਰ ਸਨੇਹ ਲਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …